ਆਂਗਣਵਾੜੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਸਰਦੂਲਗੜ੍ਹ-16 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ))
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਝੁਨੀਰ (ਮਾਨਸਾ) ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਸੁਰਿੰਦਰ ਕੌਰ ਜੌੜਕੀਆਂ ਦੀ ਅਗਵਾਈ ‘ਚ ਝੁਨੀਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਆਗੂਆਂ ਦਾ ਕਹਿਣਾ ਹੈ ਕਿ ਮਹਿਕਮੇ ਵਲੋਂ ਵਾਰ-ਵਾਰ ਨੋਟਿਸ ਭੇਜ ਕੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਥੇਬੰਦੀ ਵਲੋਂ ਹਕੂਮਤ ਦੇ ਇਸ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਂਗਣਵਾੜੀ ਵਰਕਰ ਤੇ ਹੈਲਪਰ ਪਿਛਲੇ 8 ਮਹੀਨੇ ਤੋਂ ਮਾਣ ਭੱਤੇ ਨੂੰ ਤਰਸ ਰਹੀਆਂ ਹਨ। ਸੈਂਟਰਾਂ ਵਿਚ ਭੇਜੇ ਰਾਸ਼ਨ ਦੀ ਗੁਣਵੱਤਾ ਵੀ ਠੀਕ ਨਹੀਂ। ਇਸ ਮੌਕੇ ਵੱਡੀ ਗਿਣਤੀ ‘ਚ ਵਰਕਰ ਤੇ ਹੈਲਪਰ ਹਾਜ਼ਰ ਸਨ।