ਰਾਜਪਾਲ ਦੇ ਨਾਂਅ ਦਿੱਤਾ ਮੰਗ ਪੱਤਰ
ਸਰਦੂਲਗੜ੍ਹ-28 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਪਿਛਲੇ ਦਿਨੀਂ ਸਹਾਇਕ ਪ੍ਰੋ. ਬਲਵਿੰਦਰ ਕੌਰ ਦੀ ਹੋਈ ਮੌਤ ਦੇ ਇਨਸਾਫ ਲਈ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਝੁਨੀਰ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਦਾ ਪੁਤਲਾ ਫੂਕਿਆ। ਆਂਗਣਵਾੜੀ ਵਰਕਰਾਂ ਦੀ ਮੰਗ ਹੈ ਕਿ ਬਲਵਿੰਦਰ ਕੌਰ ਦੀ ਮੌਤ ਲਈ ਜ਼ਿੰਮੇਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਬਲਾਕ ਪ੍ਰਧਾਨ ਸੁਰਿੰਦਰ ਕੌਰ ਜੌੜਕੀਆਂ ਨੇ ਕਿਹਾ ਕਿ ਮਾਨ ਸਰਕਾਰ ਆਪਣੇ ਮੰਤਰੀ ਨੂੰ ਬਚਾ ਰਹੀ ਹੈ। ਜਿਸ ਨਾਲ ਆਮ ਜਨਤਾ ਦਾ ਸਰਕਾਰ ਤੋਂ ਭਰੋਸਾ ਖਤਮ ਹੋਣਾ ਸੁਭਾਵਿਕ ਹੈ। ਪੰਜਾਬ ਦੇ ਲੋਕਾਂ ਨੂੰ ਆਪ ਸਰਕਾਰ ਤੋਂ ਨਿਆਂ ਦੀ ਕੋਈ ਉਮੀਦ ਨਹੀਂ। ਇਸ ਦੌਰਾਨ ਬਲਾਕ ਵਿਕਾਸ ਦਫ਼ਤਰ ਰਾਹੀਂ ਰਾਜਪਾਲ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਤੇ ਮਲਕੀਤ ਕੌਰ ਬੁਰਜ, ਕਿਰਨਾਂ ਕੁਮਾਰੀ,ਹਰਵਿੰਦਰ ਕੌਰ, ਚਰਨਜੀਤ ਕੌਰ, ਕਿਰਨਜੀਤ ਕੌਰ, ਬੇਅੰਤ ਕੌਰ, ਜੋਗਿੰਦਰ ਕੌਰ, ਮਨਜੀਤ ਕੌਰ, ਹਰਜੀਤ ਕੌਰ, ਪਰਮਜੀਤ ਕੋਰ, ਗੁਰਪ੍ਰੀਤ ਕੌਰ, ਅਮਰਜੀਤ ਕੌਰ, ਕ੍ਰਿਸ਼ਨਾ ਦੇਵੀ, ਰਮਨਦੀਪ ਕੌਰ, ਰਾਣੀ ਕੌਰ ਕੁਲਦੀਪ ਕੌਰ ਆਦਿ ਮੌਜੂਦ ਸਨ।