ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮਨਾਇਆ ਮਈ ਦਿਵਸ, ਮੰਗਾਂ ਨਾ ਮੰਨਣ ਤੇ ਸੰਘਰਸ਼ ਦੀ ਚਿਤਾਵਨੀ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮਨਾਇਆ ਮਈ ਦਿਵਸ, ਮੰਗਾਂ ਨਾ ਮੰਨਣ ਤੇ ਸੰਘਰਸ਼ ਦੀ ਚਿਤਾਵਨੀ

ਮੰਗਾਂ ਨਾ ਮੰਨਣ ਤੇ ਸੰਘਰਸ਼ ਦੀ ਚਿਤਾਵਨੀ

ਸਰਦੂਲਗੜ੍ਹ – 1 ਮਈ (ਜ਼ੈਲਦਾਰ ਟੀ.ਵੀ.) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਝੁਨੀਰ ਵੱਲੋਂ ਬਲਾਕ ਪ੍ਰਧਾਨ ਸੁਰਿੰਦਰ ਕੌਰ ਜੌੜਕੀਆਂ ਦੀ ਅਗਵਾਈ ‘ਚ ਸੀ.ਡੀ.ਪੀ.ਓ. ਦਫ਼ਤਰ ਵਿਖੇ ਮਜ਼ਦੂਰ ਦਿਵਸ ਮਨਾਇਆ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਆਂਗਣਵਾੜੀ ਆਗੂਆਂ ਨੇ ਕਿਹਾ ਕਿ ਪਿਛਲੇਂ 47 ਸਾਲਾਂ ਤੋਂ ਵਰਕਰਾਂ ਤੇ ਹੈਲਪਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਤੀ ਆਪਣੇ ਹੱਕਾਂ ਦੀ ਲੜਾਈ ਲੜਨੀ ਚਾਹੀਦੀ ਹੈ।ਪੰਜਾਬ ਸਰਕਾਰ ਉਨ੍ਹਾਂ ਦੀਆ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।ਚਿਤਵਾਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੜਕਾਂ ਤੇ ਆ ਕੇ ਧਰਨੇ ਮੁਜ਼ਾਹਰੇ ਕੀਤੇ ਜਾਣਗੇ।

ਆਂਗਣਵਾੜੀ ਵਰਕਰਾਂ ਨੇ ਮੰਗ ਕੀਤੀ ਕਿ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਹੈਲਪਰਾਂ ਨੂੰ ਚੌਥਾ ਦਰਜਾ ਮੁਲਜ਼ਾਮ ਦਾ ਗ੍ਰੇਡ ਦਿੱਤਾ ਜਾਵੇ, ਆਂਗਣਵਾੜੀ ਸੈਂਟਰਾਂ ਦੇ ਬੱਚੇ ਵਾਪਸ ਭੇਜੇ ਜਾਣ, ਗਰਮੀਆਂ ਦੀਆਂ ਛੁੱਟੀਆਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਕੀਤੀਆਂ ਜਾਣ, ਨਵੀਂ ਭਰਤੀ ਤੁਰੰਤ ਕੀਤੀ ਜਾਣ ਤੋਂ ਇਲਾਵਾ 10 ਸੂਤਰੀ ਮੰਗ ਪੱਤਰ ਤੇ ਗੌਰ ਕੀਤੀ ਜਾਵੇ। ਇਸ ਮੌਕੇ ਮਲਕੀਤ ਕੌਰ ਬੁਰਜ, ਪਰਵਿੰਦਰ ਕੌਰ, ਜਸਪਾਲ ਕੌਰ, ਬਲਵਿੰਦਰ ਕੌਰ, ਤੇਜ ਕੌਰ, ਹਰਪ੍ਰੀਤ ਕੌਰ, ਰਾਜਵੰਤ ਕੌਰ, ਹਰਜੀਤ ਕੌਰ, ਕਾਂਤਾ, ਸੁਖਵਿੰਦਰ ਕੌਰ, ਕਿਰਨਜੀਤ ਕੌਰ, ਰਛਪਾਲ ਕੌਰ, ਕਿਰਨਾਂ ਕੁਮਾਰੀ, ਚਰਨਜੀਤ ਕੌਰ, ਹਰਵਿੰਦਰ ਕੌਰ, ਮਨਜੀਤ ਕੌਰ, ਜਸਵੀਰ ਕੌਰ, ਗੁਰਵਿੰਦਰ ਕੌਰ, ਗੁਰਮੇਲ ਕੌਰ, ਪਰਮਜੀਤ ਕੌਰ, ਕਰਨੈਲ ਕੌਰ ਹਾਜ਼ਰ ਸਨ ।

Read Previous

ਸੇਵਾ ਮੁਕਤੀ ਮੌਕੇ ਡਾ.ਸੰਦੀਪ ਘੰਡ ਦੀ ਸ਼ਾਨਦਾਰ ਵਿਦਾਇਗੀ, ਪ੍ਰਸ਼ਾਸਨ ਤੇ ਸੰਸਥਾਵਾਂ ਨੇ ਕੀਤਾ ਸਨਮਾਨਿਤ, ਡਾ. ਘੰਡ ਦੇ ਸੰਘਰਸ਼ਮਈ ਜੀਵਨ ਨੂੰ ਬਿਆਨ ਕਰਦੀ ਪੁਸਤਕ ਲੋਕ ਅਰਪਣ

Read Next

ਅਨਮੋਲ ਪਬਲਿਕ ਸਕੂਲ ਸਰਦੂਲਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ

Leave a Reply

Your email address will not be published. Required fields are marked *

Most Popular

error: Content is protected !!