
(ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ ਸ਼ਰਧਾਂਜਲੀ ਸਮਾਗਮ)
ਸਰਦੂਲਗੜ੍ਹ-5 ਦਸੰਬਰ (ਜ਼ੈਲਦਾਰ ਟੀ.ਵੀ.) ਖੇਤੀ ਬਿਲਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਲਗਾਏ ਗਏ ਕਿਸਾਨੀ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਿੰਘੂ ਬਾਰਡਰ ਤੇ 11 ਦਸੰਬਰ 2022 ਨੂੰ ਇਕ ਸਮਾਗਮ ਰੱਖਿਆ ਗਿਆ ਹੈ।ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਫੇਸਬੁੱਕ ਪੇਜ਼ ਤੋਂ ਲਾਈਵ ਹੂੰਦੇ ਹੋਏ ਗੈਰ-ਰਾਜਨੀਤਿਕ ਸੰਯੁਤਕ ਕਿਸਾਨ ਮੋਰਚੇ ਨਾਲ ਸਬੰਧਿਤ ਪੰਜਾਬ,ਹਰਿਆਣੇ ਤੇ ਰਾਜਸਥਾਨ ਦੀਆਂ ਸਮੂਹ ਜਥੇਬੰਦੀਆਂ ਦੇ ਵਰਕਰਾਂ,ਕਿਸਾਨਾਂ ਮਜ਼ਦੂਰਾਂ,ਦੁਕਾਨਦਾਰਾਂ ਨੂੰ ਸਮਾਗਮ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਮੌਕੇ ਅਧੂਰੀਆਂ ਕਿਸਾਨੀ ਮੰਗਾਂ ਨੂੰ ਪੂਰਾ ਕਰਾਉਣ ਲਈ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਵੀ ਦਿੱਤਾ ਜਾਵੇ