ਕੈਂਸਰ ਸਕਰੀਨਿੰਗ ਕੈਂਪ 14 ਜੂਨ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ‘ਚ

ਕੈਂਸਰ ਸਕਰੀਨਿੰਗ ਕੈਂਪ 14 ਜੂਨ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ‘ਚ

ਕੈਂਸਰ ਸਕਰੀਨਿੰਗ ਕੈਂਪ 14 ਜੂਨ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ‘ਚ

ਸਰਦੂਲਗੜ੍ਹ-10 ਜੂਨ 2025 (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ 14 ਜੂਨ 2025 ਨੂੰ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਸੰਗਰੂਰ ਦੀ ਟੀਮ ਵਲੋਂ ਕੈਂਸਰ ਦੀ ਜਾਂਚ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਡਾ. ਵੇਦ ਪ੍ਰਕਾਸ ਸੰਧੂ ਨੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕੈਂਪ ਦੌਰਾਨ ਔਰਤਾਂ ਨੂੰ ਹੋਣ ਵਾਲੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ, ਛਾਤੀ ਦੇ ਕੈਂਸਰ ਦੀ ਜਾਂਚ ਕੀਤੀ ਜਾਵੇਗੀ। ਸ਼ੱਕੀ ਮਰੀਜ਼ਾਂ ਨੂੰ ਹੋਮੀ ਭਾਬਾ ਕੈਂਸਰ ਹਸਪਤਾਲ ‘ਚ ਅਗਲੇਰੀ ਜਾਂਚ ਲਈ ਭੇਜਿਆ ਜਾਵੇਗਾ। ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਦੱਸਿਆ ਕਿ ਸ਼ਰਾਬ, ਤੰਬਾਕੂ, ਬੀੜੀ, ਸਿਗਰੇਟ ਦਾ ਸੇਵਨ ਇਸ ਬਿਮਾਰੀ ਦਾ ਕਾਰਨ ਬਣ ਸਕਦੇ ਹਨ। 30 ਸਾਲ ਦੀ ਉਮਰ ਤੋਂ ਬਾਅਦ ਹਰ ਔਰਤ ਨੂੰ ਡਾਕਟਰੀ ਜਾਂਚ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਡਾ. ਪਾਹੁਲ ਗਰਗ, ਜਗਸੀਰ ਸਿੰਘ, ਕ੍ਰਿਸ਼ਨ ਸਿੰਘ, ਜਸਪਾਲ ਸਿੰਘ, ਅੰਕਿਤ ਕੁਮਾਰ, ਸ਼ਪਿੰਦਰ ਕੌਰ, ਅਮਨਦੀਪ ਕੌਰ, ਜੀਵਨ ਸਿੰਘ ਸਹੋਤਾ ਹਾਜ਼ਰ ਸਨ।

Read Previous

ਸਰਦੂਲਗੜ੍ਹ ਸਿਹਤ ਵਿਭਾਗ ਨੇ ਜਾਂਚ ਕੈਂਪ ਲਗਾਇਆ

Leave a Reply

Your email address will not be published. Required fields are marked *

Most Popular

error: Content is protected !!