ਖਿਆਲਾ ਕਲਾਂ ਦੇ ਸਿਹਤ ਕੇਂਦਰਾਂ ‘ਚ ਵਾਤਾਵਰਣ ਦਿਵਸ ‘ਤੇ ਸੈਮੀਨਾਰ
ਸਰਦੂਲਗੜ੍ਹ – 05 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ) ਮਾਨਸਾ ਦੇ ਸਿਹਤ ਬਲਾਕ ਖਿਆਲਾ ਕਲਾਂ ਵਲੋਂ ‘ਸਾਡੀ ਧਰਤੀ, ਸਾਡੀ ਸਿਹਤ, ਸਾਡੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਜਾਗਰੂਕਤਾ ਸੈਮੀਨਾਰ ਲਗਾਏ ਗਏ। ਲੋਕਾਂ ਨੂੰ ਕੂੜਦਾਨ ਵਰਤਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ ਗਏ।
ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਦੀਪ ਸ਼ਰਮਾ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਣਾਈ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ। ਹਰ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਰੁੱਖ ਲਗਾਉਣ ਦੇ ਨਾਲ ਨਾਲ ਉਹਨਾਂ ਦੀ ਸਾਂਭ ਸੰਭਾਲ ਵੀ ਕੀਤੀ ਜਾਵੇ।
ਬਲਾਕ ਐਜੂਕੇਟਰ ਕੇਵਲ ਸਿੰਘ ਤੇ ਸਿਹਤ ਅਫ਼ਸਰ ਦਿਲਰਾਜ ਕੌਰ ਨੇ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ੇ ਤੇ ਬੋਤਲਾਂ ਪ੍ਰਦੂਸ਼ਣ ਦਾ ਵੱਡਾ ਕਾਰਨ ਬਣਦੇ ਹਨ। ਇੰਨ੍ਹਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।ਪਲਾਸਟਿਕ ਦੀ ਰਹਿੰਦ-ਖੂੰਹਦ ਨੂੰ ਰੀਸਾਈਕਲ ਕਰਨ ਲਈ ਕਬਾੜ ਵਿਚ ਭੇਜਿਆ ਜਾਵੇ। ਖਰੀਦਦਾਰੀ ਸਮੇਂ ਕੱਪੜੇ ਦੇ ਬਣੇ ਥੈਲਿਆਂ ਦੀ ਵਰਤੋਂ ਕੀਤੀ ਜਾਵੇ। ਸਿਹਤ ਤੰਦਰੁਸਤੀ ਕੇਂਦਰ ਉੱਭਾ, ਬੁਰਜ ਰਾਠੀ, ਭੈਣੀ ਬਾਘਾ, ਢੈਪਈ ਵਿਖੇ ਸਿਹਤ ਮੁਲਾਜ਼ਮਾਂ ਨੇ ਵਾਤਾਵਰਣ ਦਿਵਸ ਨੂੰ ਸਮਰਪਿਤ ਬੂਟੇ ਲਗਾਏ।
One Comment
ਧੰਨਵਾਦ ਜੀ