ਗਰਭਵਤੀ ਔਰਤਾਂ ਲਈ ਜਾਗਰੂਕਤਾ ਤੇ ਡਾਕਟਰੀ ਜਾਂਚ ਕੈਂਪ ਲਗਾਏ

ਗਰਭਵਤੀ ਔਰਤਾਂ ਲਈ ਜਾਗਰੂਕਤਾ ਤੇ ਡਾਕਟਰੀ ਜਾਂਚ ਕੈਂਪ ਲਗਾਏ

ਗਰਭਵਤੀ ਔਰਤਾਂ ਲਈ ਜਾਗਰੂਕਤਾ ਤੇ ਡਾਕਟਰੀ ਜਾਂਚ ਕੈਂਪ ਲਗਾਏ

ਸਰਦੂਲਗੜ੍ਹ- 9 ਮਾਰਚ (ਜ਼ੈਲਦਾਰ ਟੀ.ਵੀ.) ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਦੀਪ ਸ਼ਰਮਾਂ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਤੇ ਜਾਗਰੂਕਤਾ ਕੈਂਪ ਲਗਾਏ ਗਏ।ਡਾ.ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਔਰਤਾਂ ਜ਼ਰੂਰੀ ਟੈਸਟ ਮੁਫਤ ਕੀਤੇ ਜਾਂਦੇ ਹਨ। ਪੰਜਾਬ ਸਰਕਾਰ ਨੇ ਸਿਹਤ ਕੇਂਦਰ ਖਿਆਲਾ ਕਲਾਂ’ਚ ਔਰਤ ਰੋਗਾਂ ਦੇ 2 ਮਾਹਿਰ ਡਾਕਟਰ ਤਾਇਨਾਤ ਕੀਤੇ ਹਨ। ਡਾਕਟਰਾਂ ਵਲੋਂ ਜਾਂਚ ਉਪਰੰਤ ਗੰਭੀਰ ਸਥਿਤੀ ਦੀਆਂ ਗਰਭਵਤੀ ਔਰਤਾਂ ਨੂੰ ਇਲਾਜ ਲਈ ਉਚੇਰੀ ਸਿਹਤ ਸੰਸਥਾ’ਚ ਭੇਜਿਆ ਜਾਂਦਾ ਹੈ।ਇਸ ਅਵਸਥਾ’ਚ ਔਰਤ ਦੇ ਤਿੰਨ ਜ਼ਰੂਰੀ ਨਿਰੀਖਣ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀ ਜੱਚਾ-ਬੱਚਾ ਦੀ ਮੌਤ ਦਰ ਘੱਟਦੀ ਹੈ। ਔਰਤਾਂ ਨੂੰ ਜਾਂਚ ਵਾਸਤੇ ਲਿਆਉਣ ਵਾਲੀ ਆਸ਼ਾ ਵਰਕਰ ਨੂੰ 100 ਰੁਪਏ ਮਿਹਨਤਾਨੇ ਵਜੋਂ ਦਿੱਤੇ ਜਾਂਦੇ ਹਨ।ਇਸ ਮੌਕੇ ਯੋਗ ਗਰਭਵਤੀ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮੁਸ਼ਕਿਲਾਂ, ਬੱਚੇ ਦੀ ਸੰਭਾਲ, ਖੂਨ ਦੀ ਮਾਤਰਾ ਪੂਰੀ ਰੱਖਣ ਵਾਲੀ ਸਬਜ਼ੀਆਂ, ਆਇਰਨ ਦੀਆਂ ਗੋਲੀਆਂ ਬਾਰੇ ਦੱਸਿਆ ਤੇ ਰਿਫਰੈਸ਼ਮੈਂਟ ਵੰਡੀ ਗਈ।ਇਸ ਮੌਕੇ ਡਾ.ਆਸ਼ਾ ਕਿਰਨ, ਡਾ.ਬਲਜਿੰਦਰ ਕੌਰ ਹਾਜ਼ਰ ਸਨ।

Read Previous

ਮੀਰਪੁਰ ਕਲਾਂ ਵਿਖੇ ਸੰਤਾਂ ਦੀ ਯਾਦ ਨੂੰ ਸਮਰਪਿਤ ਗੇਟ ਸਥਾਪਿਤ ਕੀਤਾ

Read Next

ਜਟਾਣਾ ਕਲਾਂ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

Leave a Reply

Your email address will not be published. Required fields are marked *

Most Popular

error: Content is protected !!