ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਅਚਨਚੇਤ ਨਿਰੀਖਣ

ਸਰਦੂਲਗੜ੍ਹ-3 ਨਵੰਬਰ (ਜ਼ੈਲਦਾਰ ਟੀ.ਵੀ.) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਜਾਰੀ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਡਾ.ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ਨੇ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਜਾਇਜ਼ਾ ਲਿਆ ਤੇ ਸਿਹਤ ਅਮਲੇ ਨੂੰ ਹਦਾਇਤ ਕੀਤੀ ਕਿ ਹਸਪਤਾਲ’ਚ ਦਵਾਈ ਬੂਟੀ ਲੈਣ ਆਉਂਦੇ ਹਰ ਵਿਅਕਤੀ ਨਾਲ ਨਰਮੀ ਤੇ ਚੰਗੇ ਵਿਵਹਾਰ ਨਾਲ ਪੇਸ਼ ਆਇਆ ਜਾਵੇ।ਜ਼ਿਲ੍ਹਾ ਸਿਹਤ ਅਧਿਕਾਰੀ ਨੇ ਹਸਪਤਾਲ ਦੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਹੋਏ ਸਿਹਤ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਵੇਦ ਪ੍ਰਕਾਸ਼ ਸੰਧੂ,ਡਾ.ਸੋਹਣ ਲਾਲ ਅਰੋੜਾ,ਡਾ.ਪਿਯੂਸ਼ ਗੋਇਲ,ਡਾ.ਮਿਲਨਜੋਤ ਕੌਰ,ਦਰਸ਼ਨ ਸਿੰਘ ਧਾਲੀਵਾਲ ਡਿਪਟੀ ਮਾਸ ਮੀਡੀਆ ਅਫਸਰ,ਪ੍ਰਭਜੀਤ ਕੌਰ,ਸਰਬਜੀਤ ਕੌਰ ਹਾਜ਼ਰ ਸਨ।

Read Previous

ਕਾਂਗਰਸ ਵਲੋਂ ਝੁਨੀਰ ਬਲਾਕ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ

Read Next

ਅੱਖਾਂ ਦਾ ਦੀਪ ਜਗਾਉਣ ਵਾਲੇ ਡਾ.ਪਿਯੂਸ਼ ਗੋਇਲ ਨੂੰ ਸਨਮਾਨਿਤ ਕੀਤਾ (6 ਮਹੀਨਿਆਂ’ਚ ਕੀਤੇ 456 ਸਫਲ ਅਪਰੇਸ਼ਨ)

Leave a Reply

Your email address will not be published. Required fields are marked *

Most Popular

error: Content is protected !!