ਝੰਡੂਕੇ ਦੇ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਸੰਸਕਾਰ
ਸਰਦੂਲਗੜ- 30 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਦੇ ਫੌਜ ਵਿਚ ਭਰਤੀ ਨੌਜਵਾਨ ਅਮਰੀਕ ਸਿੰਘ ਦੀ ਝਾਂਸੀ ‘ਚ ਡਿਊਟੀ ਦੌਰਾਨ ਸੜਕ ਹਾਦਸੇ ਕਾਰਨ ਮੌਤ ਹੋ ਜਾਣ ਨਾਲ ਇਲਾਕੇ ਅੰਦਰ ਸੋਗ ਦੀ ਲਹਿਰ ਹੈ।ਬੀਤੇ ਕੱਲ੍ਹ ਝੰਡੂਕੇ ਵਿਖੇ ਸ਼ਹੀਦ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅਮਰੀਕ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਪਤਨੀ, 3 ਸਾਲ ਦੀ ਲੜਕੀ ਤੇ 1 ਸਾਲ ਦਾ ਲੜਕਾ ਛੱਡ ਗਿਆ ਹੈ।ਇਸ ਮੌਕੇ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਨੌਕਰੀ ਦੇ ਨਾਲ ਇਕ ਕਰੋੜ ਦੀ ਮਾਲੀ ਮਦਦ ਵੀ ਦਿੱਤੀ ਜਾਵੇ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਡੀ. ਐਸ. ਪੀ. ਡੀ. ਪੁਸ਼ਪਿੰਦਰ ਸਿੰਘ, ਥਾਣਾ ਝੁਨੀਰ ਮੁਖੀ ਗਣੇਸ਼ਵਰ ਕੁਮਾਰ, ਗੁਰਜੰਟ ਸਿੰਘ ਮੈਂਬਰ ਝੰਡੂਕੇ, ਸਾਬਕਾ ਸਰਪੰਚ ਮਨਜੀਤ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਗਿਆਨ ਸਿੰਘ ਮੈਂਬਰ, ਏ. ਐਸ. ਆਈ. ਸਿਕੰਦਰ ਸਿੰਘ, ਕਿਸਾਨ ਆਗੂ ਗੁਰਦੀਪ ਸਿੰਘ ਝੰਡੂਕੇ, ਰਾਮ ਸਿੰਘ ਖਾਲਸਾ, ਭਗਵੰਤ ਸਿੰਘ, ਪ੍ਰਧਾਨ ਗੁਰਜੀਤ ਸਿੰਘ, ਕਿਸਾਨ ਆਗੂ ਲੀਲਾ ਸਿੰਘ ਤੇ ਵੱੀ ਗਿਣਤੀ ਵਿਚ ਪਿੰਡ ਤੇ ਇਲਾਕੇ ਦੇ ਲੋਕ ਹਾਜ਼ਰ ਸਨ।