ਸਰਦੂਲਗੜ੍ਹ -19 ਸਤੰਬਰ 2024 (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਵਨੀਤ ਕੌਰ ਦੀ ਅਗਵਾਈ ‘ਚ ਮਾਈਕਰੋਪਲਾਨ ਅਨੁਸਾਰ ਮਮਤਾ ਦਿਵਸ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਦੇ ਟੀਕਾਕਰਨ ਸਬੰਧੀ ਸਥਾਨਕ ਸਿਵਲ ਹਸਪਤਾਲ ਵਿਖੇ ਜਾਗਰੂਕ ਕੀਤਾ ਗਿਆ। ਡਾਕਟਰ ਰਵਨੀਤ ਕੌਰ ਨੇ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਸਮੇਂ ਸਿਰ ਆਪਣੀ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਬੱਚਿਆਂ ਨੂੰ ਕੀਤਾ ਜਾਣ ਵਾਲਾ ਟੀਕਕਰਨ ਉਨ੍ਹਾਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਉਂਦਾ ਹੈ। ਹਰ ਬੁੱਧਵਾਰ ਦੇ ਦਿਨ ਸਾਰੇ ਸਿਹਤ ਕੇਂਦਰਾਂ ‘ਚ ਟੀਕਾਕਰਨ ਕੀਤਾ ਜਾਂਦਾ ਹੈ। ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਨਵ ਜੰਮੇ ਬੱਚਿਆਂ ਦੇ ਟੀਕਾਕਰਨ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।ਇਸ ਮੌਕੇ ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ, ਦਰਸ਼ਨਾਂ ਦੇਵੀ, ਸੋਨਾ ਦੇਵੀ, ਜਸਵਿੰਦਰ ਕੌਰ, ਸੋਨਾ ਰਾਣੀ, ਆਸ਼ਾ ਰਾਣੀ, ਮੀਨਾ ਕੁਮਾਰੀ, ਵੀਰਪਾਲ ਕੌਰ ਹਾਜ਼ਰ ਸਨ।