24 ਤੋਂ 30 ਅਪ੍ਰੈਲ ਤੱਕ ਲੱਗਣਗੇ ਟੀਕਾਕਰਨ ਕੈਂਪ
ਸਰਦੂਲਗੜ੍ਹ-20 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਦੀ ਅਗਵਾਈ ‘ਚ ਟੀਕਾਕਰਨ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਰਾਸ਼ਟਰੀ ਸਿਹਤ ਪ੍ਰੋਗਾਰਮਾਂ ਨੂੰ ਚੰਗੀ ਤਰਾਂ ਲਾਗੂ ਕਰਨਾ ਤੇ ਲੋੜਵੰਦਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਹੈ।ਜ਼ਿਲਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕੇ ਵਿਸਤ੍ਰਿਤ ਟੀਕਾਕਰਨ ਪ੍ਰੋਗਰਾਮ ਦੀ 50ਵੀਂ ਵਰ੍ਹੇਗੰਢ ਮੌਕੇ 24 ਤੋਂ 30 ਅਪ੍ਰੈਲ ਤੱਕ ਟੀਕਾਕਰਨ ਕੈਂਪ ਲਗਾਏ ਜਾਣਗੇ।ਸਿਹਤ ਵਿਭਾਗ ਵਲੋਂ ਸ਼ਤ-ਪ੍ਰਤੀਸ਼ਤ ਕਵਰੇਜ਼ ਯਕੀਨੀ ਬਣਾਈ ਜਾਵੇਗੀ।ਇਸ ਮੌਕੇ ਡੀ.ਪੀ.ਐਮ ਅਵਤਾਰ ਸਿੰਘ.,ਬਲਾਕ ਐਜੂਕੇਟਰ ਤਿਰਲੋਕ ਸਿੰਘ, ਜੀਵਨ ਸਿੰਘ ਸਹੋਤਾ ਤੋਂ ਇਲਾਵਾ ਸਮੂਹ ਐਲ. ਐਚ. ਵੀ. ਤੇ ਏ. ਐਨ. ਐਮ. ਹਾਜ਼ਰ ਸਨ ।