
ਡਾਕਟਰੀ ਜਾਂਚ ਕੈਂਪ ਲਗਾਇਆ
ਸਰਦੂਲਗੜ੍ਹ – 9 ਮਈ 2025 (ਪ੍ਰਕਾਸ਼ ਸਿੰਘ ਜ਼ੈਲਦਾਰ)
ਸੀਨੀਅਰ ਮੈਡੀਕਲ ਅਫਸਰ ਡਾ. ਜਗਜੀਤ ਸਿੰਘ ਦੀ ਅਗਵਾਈ ‘ਚ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ। ਡਾ. ਸਾਕਸ਼ੀ ਨੇ ਔਰਤਾਂ ਦਾ ਨਿਰੀਖਣ ਕੀਤਾ। ਡਾ. ਵੇਦ ਪ੍ਰਕਾਸ਼ ਸੰਧੂ ਨੇ ਦੱਸਿਆ ਕਿ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਇਹ ਕੈਂਪ ਤਹਿਸੀਲ ਪੱਧਰ ‘ਤੇ ਲਗਾਏ ਜਾਂਦੇ ਹਨ, ਦਾ ਮੁੱਖ ਮਕਸਦ ਜਣੇਪੇ ਦੌਰਾਨ ਔਰਤਾਂ ਦੀ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਹੈ। ਇਸ ਮੌਕੇ ਬਲਾਕ ਐਜੂਕੇਟਰ ਤਿਰਲੋਕ ਸਿੰਘ, ਸਟਾਫ ਜਸਵਿੰਦਰ ਕੌਰ, ਹਰਜੀਤ ਕੌਰ, ਜੀਵਨ ਸਿੰਘ ਸਹੋਤਾ ਹਾਜਰ ਸਨ