
ਡਿਪਟੀ ਕਮਿਸ਼ਨਰ ਵਲੋਂ ਪੜਤਾਲ ਦੇ ਆਦੇਸ਼,
ਸਰਦੂਲਗੜ੍ਹ – 12 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਮਾਨਸਾ ਜ਼ਿਲ੍ਹੇ ਅੰਦਰ ਧੜਾ-ਧੜ ਖੁੱਲ੍ਹ ਰਹੇ ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ ਦੇ ਮਸਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਉਨ੍ਹਾਂ ਸਾਰੇ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਅਧਿਕਾਰ ਖੇਤਰ ‘ਚ ਆਉਂਦੇ ਸੈਂਟਰਾਂ ਦੀ ਨਿੱਜੀ ਤੌਰ ਤੇ ਪੜਤਾਲ ਕੀਤੀ ਜਾਵੇ।ਹਰ ਸੰਸਥਾ ਦੇ ਬਾਹਰ ਲੱਗੇ ਬੋਰਡ ਉੱਪਰ ਲਾਇਸੰਸ ਦਾ ਨੰਬਰ ਤੇ ਮਿਆਦੀ ਮਿਤੀ ਲਿਖਣਾ ਯਕੀਨੀ ਬਣਾਇਆ ਜਾਵੇ।ਮਨਜ਼ੂਰੀ ਤੋਂ ਬਿਨਾਂ ਚੱਲ ਰਹੇ ਸੈਂਟਰਾਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ।
ਡਿਪਟੀ ਕਮਿਸਨਰ ਨੇ ਸਖ਼ਤ ਆਦੇਸ਼ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਤਰਾਂ ਦੇ ਪਲੇਟਫਾਰਮ ਤੇ ਕੋਈ ਇਸ਼ਤਿਹਾਰਬਾਜ਼ੀ ਜਾਂ ਮਸ਼ਹੂਰੀ ਨਾ ਕੀਤੀ ਜਾਵੇ।ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।