ਮੋਟਾ ਅਹਾਰ ਮਨੁੱਖੀ ਸਿਹਤ ਲਈ ਵਰਦਾਨ-ਹਰਦੀਪ ਜਟਾਣਾ
ਸਰਦੁਲਗੜ੍ਹ-5 ਫਰਵਰੀ(ਜ਼ੈਲਦਾਰ ਟੀ.ਵੀ.) ਨਹਿਰੂ ਯੁਵਾ ਕੇਂਦਰ ਵਲੋਂ ਮਾਨਸਾ ਵਿਖੇ ਅੰਤਰਰਾਸ਼ਟਰੀ ਮਿਲੇਟ ਵਰ੍ਹੇ ਨੂੰ ਮੁੱਖ ਰੱਖਦਿਆਂ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ।ਮਿਲੇਟ ਪਦਾਰਥਾਂ ਸਬੰਧੀ ਵਿਸ਼ੇਸ਼ ਜਾਣਕਾਰੀ ਰੱਖਣ ਵਾਲੇ ਮਾਲਵਾ ਆਰਗੈਨਿਕ ਪੋਆਇੰਟ ਦੇ ਸੰਚਾਲਕ ਹਰਦੀਪ ਸਿੰਘ ਜਟਾਣਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਟੇ ਅਹਾਰ’ਚ ਖਣਿਜ ਪਦਾਰਥਾਂ ਦੀ ਬਹੁਤਾਤ ਪਾਈ ਜਾਂਦੀ ਹੈ।ਬਾਜ਼ਰਾ,ਕੋਧਰਾ,ਕੰਗਣੀ,ਜਵਾਰ,ਸਵਾਂ ਕ ਮਨੁੱਖੀ ਸਿਹਤ ਲਈ ਵਰਦਾਨ ਹਨ।ਮੋਟੇ ਅਨਾਜ਼ ਦਾ ਲਗਾਤਾਰ ਸੇਵਨ ਬਲੱਡ ਪ੍ਰੈਸ਼ਰ,ਸ਼ੂਗਰ,ਤੇਜ਼ਾਬ ਜਿਹੀਆਂ ਬਿਮਾਰੀਆਂ ਨੂੰ ਜੜੋਂ ਖਤਮ ਕਰ ਦਿੰਦਾ ਹੈ।ਇਸ ਤੋਂ ਪਹਿਲਾਂ ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ ਤੇ ਪ੍ਰੋਗਰਾਮ ਅਫ਼ਸਰ ਡਾ.ਸੰਦੀਪ ਘੰਡ ਨੇ ਦੱਸਿਆ ਕਿ ਚਾਲੂ ਸਾਲ ਨੂੰ ਅੰਤਰਰਾਸ਼ਟਰੀ ਮਿਲੇਟ ਵਰ੍ਹੇ ਵੱਜੋਂ ਮਨਾਇਆ ਜਾ ਰਿਹਾ ਹੈ।ਰਘਵੀਰ ਸਿੰਘ ਮਾਨ(ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ)ਨੇ ਦੱਸਿਆ ਕਿ ਅੇਨ,ਐਸ.ਐਸ.ਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਮੋਟੇ ਅਨਾਜ਼ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਕਈ ਹੋਰ ਪ੍ਰੋਗਰਾਮ ਵੀ ਕਰਵਾਏ ਜਾਣਗੇ।ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਮਾਨ,ਐਡਵੋਕੇਟ ਗਗਨਦੀਪ ਕੌਰ,ਰਾਜਿੰਦਰ ਵਰਮਾ,ਦਵਿੰਦਰ ਸਿੰਘ,ਹਰਪ੍ਰੀਤ ਸਿੰਘ ਬਹਿਣੀਵਾਲ ਹਾਜ਼ਰ ਸਨ।