ਪਲਸ ਪੋਲੀਓ ਦੇ ਦੂਜੇ ਦਿਨ ਸਰਦੂਲਗੜ੍ਹ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਪਿਲਾਈ ਦਵਾਈ
ਸਰਦੂਲਗੜ੍ਹ – 29 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ.ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਪਲਸ ਪੋਲੀਓ ਰਾਊਂਡ ਦੇ ਦੂਜੇ ਦਿਨ ਸਿਹਤ ਵਿਭਾਗ ਸਰਦਲੂਗੜ੍ਹ ਦੀਆਂ ਟੀਮਾਂ ਵਲੋਂ ਇਲਾਕੇ ਦੇ ਪਿੰਡਾਂ ‘ਚ ਘਰ-ਘਰ ਜਾ ਕੇ ਬੂੰਦਾਂ ਪਿਲਾਉਣ ਦਾ ਕੰਮ ਜਾਰੀ ਰਿਹਾ।
ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਸਥਾਪਤ ਕੀਤੇ ਬੂਥਾਂ ਤੇ 9798 ਬੱਚਿਆਂ ਨੂੰ ਖੁਰਾਕ ਦਿੱਤੀ ਗਈ, ਬਾਕੀ ਰਹਿੰਦੇ ਬੱਚਿਆਂ ਨੂੰ ਬੂੰਦਾਂ ਪਿਲਾਉਣ ਲਈ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਜਿਸ ਕਰਕੇ ਦੋ ਦਿਨਾਂ ‘ਚ 16502 ਬੱਚਿਆਂ ਨੂੰ ਪੋਲੀਓ ਰੋਧਕ ਖੁਰਾਕ ਦਿੱਤੀ ਜਾ ਚੁੱਕੀ ਹੈ।
ਇਸ ਮੌਕੇ ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ, ਰੁਪਿੰਦਰ ਸਿੰਘ, ਜੀਵਨ ਸਿੰਘ ਸਹੋਤਾ, ਅੰਮ੍ਰਿਤਪਾਲ ਸਿੰਘ, ਸਤਨਾਮ ਸਿੰਘ ਚਹਿਲ, ਦਲਜੀਤ ਸਿੰਘ ਸੰਧੂ, ਰਜਿੰਦਰ ਕੌਰ, ਜਗਸੀਰ ਸਿੰਘ, ਰਤਨ ਕੁਮਾਰ, ਆਸ਼ਾ ਵਰਕਰ ਸੁਮਨ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।