ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਸਾੜੀ
ਸਰਦੂਲਗੜ੍ਹ- 3 ਫਰਵਰੀ (ਜ਼ੈਲਦਾਰ ਟੀ.ਵੀ.) ਪੁਰਾਣੀ ਪੈਨਸ਼ਨ ਬਹਾਲੀ ਦੇ ਮਸਲੇ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਪਿਛਲੇ ਸਮੇਂ ਤੋਂ ਸੰਘਰਸ਼ ਦੇ ਰਾਹ ਤੇ ਹਨ।ਜਿਸ ਦੇ ਚੱਲਦਿਆਂ ਡੈਮੋਕ੍ਰੇਟਿਕ ਟੀਚਰ ਫਰੰਟ ਬਲਾਕ ਸਰਦੂਲਗੜ੍ਹ ਵਲੋਂ ਐਕਸ਼ਨ ਕਮੇਟੀ ਦੇ ਸੱਦੇ ਤੇ ਬਲਾਕ ਪ੍ਰਧਾਨ ਨਿਧਾਨ ਸਿੰਘ ਦੀ ਅਗਵਾਈ’ਚ ਪੰਜਾਬ ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਸਾੜੀ ਗਈ।ਅਧਿਆਪਕ ਆਗੂ ਅੰਮ੍ਰਿਤਪਾਲ ਸਿੰਘ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਪੁਰਾਣੀ ਮੈਨਸ਼ਨ ਸਕੀਮ ਲਾਗੂ ਕਰਨ ਦੇ ਮਾਮਲੇ’ਚ ਜਾਣਬੁੱਝ ਕੇ ਟਾਲ-ਮਟੋਲ਼ ਕਰ ਰਹੀ ਹੈ।ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਸਰਕਾਰ ਪ੍ਰਤੀ ਮੁਲਾਜ਼ਮਾਂ ਦੇ ਭਖ਼ਦੇ ਰੋਹ ਨੂੰ ਠੰਡਾ ਕਰਨ ਤੋਂ ਸਿਵਾਏ ਕੁਝ ਵੀ ਨਹੀਂ।ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ,ਹਰਜਿੰਦਰ ਸਿੰਘ ਅਨੂਪਗੜ੍ਹ,ਡਾ.ਬਿੱਕਰਜੀਤ ਸਿੰਘ ਸਾਧੂਵਾਲਾ,ਬਾਦਲ ਸਿੰਘ ਚੋਟੀਆਂ,ਜੱਗਾ ਸਿੰਘ ਆਦਮਕੇ,ਗੁਰਮੀਤ ਸਿੰਘ,ਨਵਜੋਸ਼ ਸਪੋਲੀਆ,ਗੁਰਪ੍ਰੀਤ ਸਿੰਘ ਭੀਖੀ ਹਾਜ਼ਰ ਸਨ।