ਪੋਸ਼ਣ ਮਹੀਨੇ ਤਹਿਤ ਸੰਤੁਲਿਤ ਖ਼ੁਰਾਕ ਬਾਰੇ ਜਾਗਰੂਕ ਕੀਤਾ
ਸਰਦੂਲਗੜ੍ਹ-6 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਦੀ ਅਗਵਾਈ ‘ਚ ਸਰਦੂਲਗੜ੍ਹ ਵਿਖ਼ੇ ਟੀਕਾਕਰਨ ਸੈਸ਼ਨ ਦੌਰਾਨ ਸੰਤੁਲਿਤ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਦੱਸਿਆ ਕਿ ਸੰਤੁਲਿਤ ਖੁਰਾਕ ਸਾਡੀ ਸਿਹਤ ਦਾ ਮੁੱਖ ਆਧਾਰ ਹੈ, ਦੇ ਨਾਲ ਸਰੀਰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਾਪਤ ਕਰਦਾ ਹੈ। ਹਰ ਵਿਅਕਤੀ ਨੂੰ ਉਮਰ ਦੇ ਹਿਸਾਬ ਨਾਲ ਆਪਣੀ ਖੁਰਾਕ ਵਿਚ ਪ੍ਰੋਟੀਨ, ਕਾਰਬੋਹਾਈਡਰੇਟਸ, ਫੈਟਸ ਵਿਟਾਮਿਨ, ਖਣਿਜ, ਫਾਇਬਰ ਯੁਕਤ ਪਦਾਰਥ ਸ਼ਾਮਲ ਕਰਨੇ ਚਾਹੀਦੇ ਹਨ। ਗਰਭਵਤੀ ਔਰਤਾਂ, ਦੁੱਧ ਚੂੰਘਾਉਦੀਆਂ ਮਾਵਾਂ, ਛੋਟੀਆਂ ਬੱਚੀਆਂ, ਨੌਜਵਾਨ ਵਰਗ ਲਈ ਉਚਿਤ ਖੁਰਾਕ ਲੈਣੀ ਜ਼ਰੂਰੀ ਹੈ। ਵਿਟਾਮਿਨ ਤੇ ਆਇਰਨ ਯੁਕਤ ਖੁਰਾਕ ਮਾਹਵਾਰੀ ਦੇ ਦਿਨਾਂ ‘ਚ ਲੜਕੀਆਂ ਲਈ ਲਾਹੇਵੰਦ ਸਿੱਧ ਹੁੰਦੀ ਹੈ।ਇਸ ਮੌਕੇ ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ,ਵਿਜੈ ਕੁਮਾਰ, ਸੁਖਵਿੰਦਰ ਸਿੰਘ, ਕਮਲੇਸ਼ ਕੌਰ, ਹਰਜੀਤ ਕੌਰ, ਜਸਵਿੰਦਰ ਕੌਰ, ਰਵਲਜੀਤ ਕੌਰ, ਰਜਨੀ ਰਾਣੀ, ਮੀਨਾ ਰਾਣੀ ਆਸ਼ਾ ਰਾਣੀ ਹਾਜ਼ਰ ਸਨ।