ਪੰਜਾਬ ਨੰਬਰਦਾਰ ਯੂਨੀਅਨ ਸਰਦੂਲਗੜ੍ਹ ਨੇ ਇਕੱਤਰਤਾ ਕੀਤੀ
ਸਰਦੂਲਗੜ੍ਹ-14 ਜਨਵਰੀ(ਜ਼ੈਲਦਾਰ ਟੀ.ਵੀ.) ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ’ਚ ਹੋਈ।ਜਿਸ ਦੌਰਾਨ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਨੰਬਰਦਾਰ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਵਿਚ ਆਉਣ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਲੈਣ ਦਾ ਭਰੋਸਾ ਦਿੱਤਾ ਸੀ।ਪਰ ਪੰਜਾਬ ਸਰਕਾਰ ਹੁਣ ਇਸ ਗੱਲ ਤੇ ਭੋਰਾ ਵੀ ਗੌਰ ਨਹੀਂ ਕਰ ਰਹੀ।ਯੂਨੀਅਨ ਦੀ ਤਰਫੋਂ ਮੰਗ ਕਰਦੇ ਹੋਏ ਕਿਹਾ ਕਿ ਪਹਿਲਾਂ ਤੋਂ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ।ਇਸ ਮੌਕੇ ਵਿਜੈ ਕੁਮਾਰ,ਹਰਗੋਪਾਲ ਸਿੰਘ ਮੀਰਪੁਰ,ਸਰਬਣ ਸਿੰਘ ਆਦਮਕੇ ਤੋਂ ਇਲਾਵਾ ਹੋਰ ਨੰਬਰਦਾਰ ਹਾਜ਼ਰ ਸਨ।