ਪੰਜਾਬ ਵਿਰੋਧੀ ਤਾਕਤਾਂ ਸੁਖਬੀਰ ਸਿੰਘ ਬਾਦਲ ਖਿਲਾਫ ਕਰ ਰਹੀਆਂ ਨੇ ਕੂੜ ਪ੍ਰਚਾਰ – ਸੋਢੀ

ਪੰਜਾਬ ਵਿਰੋਧੀ ਤਾਕਤਾਂ ਸੁਖਬੀਰ ਸਿੰਘ ਬਾਦਲ ਖਿਲਾਫ ਕਰ ਰਹੀਆਂ ਨੇ ਕੂੜ ਪ੍ਰਚਾਰ - ਸੋਢੀ

ਪੰਜਾਬ ਵਿਰੋਧੀ ਤਾਕਤਾਂ ਸੁਖਬੀਰ ਸਿੰਘ ਬਾਦਲ ਖਿਲਾਫ ਕਰ ਰਹੀਆਂ ਨੇ ਕੂੜ ਪ੍ਰਚਾਰ – ਸੋਢੀ

ਸਰਦੂਲਗੜ੍ਹ-1 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ‘ਚੋਂ ਪੈਦਾ ਹੋਈ ਸਭ ਤੋਂ ਪੁਰਾਣੀ ਪਾਰਟੀ ਹੈ। ਜਿਸ ਦਾ ਇਤਿਹਾਸ ਬਹੁਤ ਮਾਣਮੱਤਾ, ਕੁਰਬਾਨੀਆਂ ਤੇ ਸੰਘਰਸ਼ ਭਰਪੂਰ ਹੈ। ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਜਦੋਂ ਵੀ ਸੱਤਾ ਸੰਭਾਲਣ ਦੀ ਜ਼ਿੰਮੇਵਾਰੀ ਸੌਂਪੀ ਤਾਂ ਰਾਜ ਅੰਦਰ ਰਿਕਾਰਡ ਤੋੜ ਵਿਕਾਸ ਹੋਇਆ। ਧਾਰਮਿਕ ਧਰੋਹਰਾਂ ਦੀ ਸਾਂਭ-ਸੰਭਾਲ ਦੇ ਉਪਰਾਲੇ ਤੇ ਯਾਦਗਾਰਾਂ ਬਣਾਈਆਂ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਾ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ (ਮਾਨਸਾ) ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਤੇ ਸਿੱਖ ਵਿਰੋਧੀ ਤਾਕਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੋਝੀਆਂ ਚਾਲਾਂ ਚੱਲ ਰਹੀਆਂ ਹਨ। ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬੀਤੇ ਸਮਿਆਂ ਦੌਰਾਨ ਵੀ ਅਜਿਹੇ ਹਾਲਾਤਾਂ ਚੋਂ ਗੁਜ਼ਰਨਾ ਪਿਆ ਪਰ ਕੋਈ ਵੀ ਪੰਜਾਬੀਆਂ ਦੀ ਇਸ ਮਾਂ ਪਾਰਟੀ ਦੀ ਵਿਚਾਰਧਾਰਾ ਨੂੰ ਢਾਹ ਨਹੀਂ ਲਾ ਸਕਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕ ਦੂਰ ਅੰਦੇਸ਼ੀ ਸੋਚ ਵਾਲੇ ਆਗੂ ਹਨ। ਅਕਾਲੀ ਸਰਕਾਰ ਵਲੋਂ ਸਥਾਪਿਤ ਕੀਤੇ ਵਿਕਾਸ ਦੇ ਮੀਲ ਪੱਥਰਾਂ ਦਾ ਕੋਈ ਰਾਜਸੀ ਪਾਰਟੀ ਮੁਕਬਲਾ ਨਹੀਂ ਕਰ ਸਕਦੀ। ਕੁਝ ਪੰਥ ਵਿਰੋਧੀ ਸੋਚ ਰੱਖਣ ਵਾਲੇ ਲੋਕ ਝੂਠੇ ਦੋਸ਼ ਲਗਾ ਕੇ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਸਮੁੱਚੀ ਜਥੇਬੰਦੀ ਸਿੱਖਾਂ ਦੀ ਸਰਵਉੱਚ ਅਦਾਲਤ ਦੇ ਫੈਸਲੇ ਨੂੰ ਸਤਿਕਾਰ ਸਹਿਤ ਸੀਸ ਝੁਕਾਅ ਕੇ ਪ੍ਰਵਾਨ ਕਰੇਗੀ।

Read Previous

ਸਰਦੂਲਗੜ੍ਹ ਤੇ ਇਲਾਕੇ ਦੇ ਸਿਹਤ ਕੇਂਦਰਾਂ ‘ਚ ਲਗਾਏ ਪੌਦੇ

Read Next

ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ‘ਮਾਂ’ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ

Leave a Reply

Your email address will not be published. Required fields are marked *

Most Popular

error: Content is protected !!