ਬਜ਼ੁਰਗ ਸਮਾਜ ਦਾ ਸਰਮਾਇਆ – ਡਾ. ਸੰਧੂ
ਸਰਦੂਲਗੜ੍ਹ-5 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਨਿਰਦੇਸ਼ਾਂ ‘ਤੇ ਡਾ. ਰਵਨੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ‘ਚ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ਼ ਪ੍ਰਤੀ ਜਾਗਰੂਕ ਕੀਤਾ ਗਿਆ।
ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਵੇਦ ਪ੍ਰਕਾਸ਼ ਸੰਧੂ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ। ਇਹਨਾਂ ਦੀ ਸੰਭਾਲ਼ ਕਰਨਾ ਸਾਡਾ ਨੈਤਿਕ ਫਰਜ਼ ਹੈ। ਸਿਹਤ ਸੰਸਥਾਵਾਂ ‘ਚ ਬਜ਼ੁਰਗਾਂ ਦੀ ਮੁਫ਼ਤ ਰਜਿਸਟਰੇਸ਼ਨ ਦੇ ਨਾਲ-ਨਾਲ ਪਹਿਲ ਦੇ ਅਧਾਰ ‘ਤੇ ਟੈਸਟ ਤੇੇ ਇਲਾਜ ਕੀਤਾ ਜਾਂਦਾ ਹੈ। ਉਮਰ ਦੇ ਲਿਹਾਜ਼ ਨਾਲ ਘੱਟ ਸੁਣਨ ਦੇ ਕਾਰਨ, ਸਮੱਸਿਆਵਾਂ ਤੇ ਇਲਾਜ ਬਾਰੇ ਜਾਣੂ ਕਰਵਾਇਆ।
ਡੈਂਟਲ ਸਰਜਨ ਡਾ. ਬਲਜਿੰਦਰ ਸਿੰਘ ਨੇ ਬੁਜ਼ੁਰਗਾਂ ਨੂੰ ਹੋਣ ਵਾਲੀਆਂ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ। ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਦੱਸਿਆ ਕਿ ਪਿੰਡ ਪੱਧਰ ‘ਤੇ ਬਜ਼ੁਰਗਾਂ ਦੀ ਸਾਂਭ ਸੰਭਾਲ ਪ੍ਰਤੀ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ ਹੈ।ਸਿਹਤ ਵਿਭਾਗ ਵਲੋਂ ਵਿਸ਼ੇਸ਼ ਤੌਰ ਤੇ ਗੈਰ ਸੰਚਾਰੀ ਬਿਮਾਰੀਆਂ ਪ੍ਰਤੀ ਇਕ ਪ੍ਰੋਗਰਾਮ ਚਲਾਇਆ ਜਾਂਦਾ ਹੈ। ਵਧਦੀ ਉਮਰ ਕਾਰਨ ਹੋਣ ਵਾਲੀਆਂ ਬਿਮਾਰੀਆਂ (ਬਲੱਡ ਪ੍ਰੈਸ਼ਰ, ਸ਼ੁਗਰ) ਦੀ ਦਵਾਈ ਪਿੰਡਾਂ ਦੇ ਸਿਹਤ ਕੇਂਦਰਾਂ ‘ਚ ਵੀ ਦਿੱਤੀ ਜਾਂਦੀ ਹੈ।ਇਸ ਮੌਕੇ ਸਿਹਤ ਇੰਸਪੈਕਟਰ ਨਿਰਮਲ ਸਿੰਘ ਫੱਤਾ ਮਾਲੋਕਾ, ਜੀਵਨ ਸਿੰਘ ਸਹੋਤਾ, ਰਾਜ ਸਿੰਘ ਨਰਿੰਦਰ ਸਿੰਘ ਸਿੱਧੂ ਤੇ ਹੋਰ ਲੋਕ ਹਾਜ਼ਰ ਸਨ।