ਭਾਕਿਯੂ ਏਕਤਾ ਉਗਰਾਹਾਂ ਸਰਦੂਲਗੜ੍ਹ ਵਿਖੇ ਸੰਘਰਸ਼ ਹੋਰ ਤਕੜਾ ਕਰਨ ਦੇ ਰੌਂਅ ‘ਚ
ਸਰਦੂਲਗੜ੍ਹ – 13 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਪੰਜਾਬ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੇ ਇਰਾਦੇ ਨਾਲ ਸਰਦੂਲਗੜ੍ਹ ਉਪ ਮੰਡਲ ਮੈਜਿਸਟਰੈਟ ਦੇ ਦਫ਼ਤਰ ਵਿਖੇ ਪਿਛਲੇ 15 ਦਿਨਾਂ ਤੋਂ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਕਿਸਾਨ ਆਗੂ ਹਰਪਾਲ ਸਿੰਘ ਮੀਰਪੁਰ ਨੇ ਦੱਸਿਆ ਕਿ ਪ੍ਰਸ਼ਾਸਨ ਦੀ ਤਰਫੋਂ ਕੋਈ ਵੀ ਅਧਿਕਾਰੀ ਜਾਂ ਪੰਜਾਬ ਸਰਕਾਰ ਦਾ ਨੁਮਾਇੰਦਾ ਅਜੇ ਤੱਕ ਕਿਸਾਨਾਂ ਨਾਲ ਗੱਲਬਾਤ ਕਰਨ ਨਹੀਂ ਆਇਆ। ਜਿਸ ਕਰਕੇ ਆਉਣ ਵਾਲੇ ਦਿਨਾਂ ‘ਚ ਹੋਰ ਤਕੜਾ ਸੰਘਰਸ਼ ਵਿੱਢਣ ਦੀ ਵਿਊਂਤ ਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਇਸੇ ਤਰਾਂ ਚਲਦਾ ਰਹੇਗਾ। ਇਸ ਮੌਕੇ ਕੁਲਦੀਪ, ਭਿੰਦਰ ਸਿੰਘ, ਬਿੰਦਰ ਸਿੰਘ, ਗੁਰਤੇਜ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।