ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਕੱਤਰਤਾ
ਸਰਦੂਲਗੜ੍ਹ – 11 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਰਪੁਰ ਖੁਰਦ ਵਿਖੇ ਖੁੱਲ੍ਹੀ ਇਕੱਤਰਤਾ ਕੀਤੀ ਗਈ। ਜਿਸ ਦੌਰਾਨ ਆਉਣ ਵਾਲੇ ਦਿਨਾਂ ‘ਚ ਵਿੱਢੇ ਜਾਣ ਵਾਲੇ ਸੰਘਰਸ਼ ਸਬੰਧੀ ਵਿਚਾਰ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ 15 ਜੁਲਾਈ 2023 ਨੂੰ ਭਵਾਨੀਗੜ੍ਹ (ਸੰਗਰੂਰ) ਬਲਾਕ ਦੇ ਜੌਲੀਆਂ ਪਿੰਡ ਵਿਖੇ ਕਿਸਾਨ ਅਵਤਾਰ ਸਿੰਘ ਨੂੰ ਇਨਸਾਫ ਦਿਵਾਉਣ ਲਈ ਸੂਬਾ ਪੱਧਰੀ ਇਕੱਠ ਕੀਤਾ ਜਾਵੇਗਾ। ਇਸ ਤੋਂ ਇਲਾਵਾ 18 ਜੁਲਾਈ ਤੋਂ ਫਸਲਾਂ ਦੇ ਖਰਾਬੇ ਤੇ ਲੰਪੀ ਸਕਿਨ ਦੀ ਬਿਮਾਰੀ ਨਾਲ ਪਸ਼ੂਆਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਦੇ ਖਿਲਾਫ ਬਲਾਕ ਪੱਧਰੀ ਧਰਨੇ-ਮੁਜ਼ਾਹਰੇ ਕੀਤੇ ਜਾਣਗੇ। ਕਿਸਾਨ ਆਗੂ ਨੇ ਉਪਰੋਕਤ ਸੰਘਰਸ਼ੀ ਪ੍ਰੋਗਰਾਮਾਂ ‘ਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਹਰਪਾਲ ਸਿੰਘ ਮੀਰਪੁਰ, ਗੁਰਤੇਜ ਸਿੰਘ ਟਿੱਬੀ, ਬਿੰਦਰ ਸਿੰਘ, ਲੀਲਾ ਸਿੰਘ, ਰਾਜ ਸਿੰਘ, ਵੀਰਾ ਸਿੰਘ, ਤਰਲੋਚਨ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।