
ਭੰਮੇ ਕਲਾਂ ਸਰਕਾਰੀ ਸਕੂਲ ਵਿਚ ਲਗਾਏ 200 ਪੌਦੇ
ਸਰਦੂਲਗੜ੍ਹ -18 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਮੇ ਕਲਾਂ (ਮਾਨਸਾ) ਦੀ ਐਨ.ਐਸ.ਐਸ. ਯੂਨਿਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮਗਨਰੇਗਾ ਅਧੀਨ ਉਸਾਰੇ ਜਾ ਰਹੇ ਪਾਰਕ ਵਿਚ 200 ਛਾਂਦਾਰ, ਫ਼ਲਦਾਰ, ਫੁੱਲਦਾਰ ਪੌਦੇ ਲਗਾਏ ਗਏ। ਇਸ ਮੌਕੇ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਗੁਰਪਾਲ ਸਿੰਘ ਚਾਹਲ ਨੇ ਵਲੰਟੀਅਰਜ ਨੂੰ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਰੱਖਣ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਇੰਦਰਪ੍ਰੀਤ ਸਿੰਘ, ਸਕੂਲ ਮੈਨੇਜ਼ਰ ਰੇਸ਼ਮ ਕੁਮਾਰ, ਕਰਮਜੀਤ ਕੌਰ, ਹੈਡ ਟੀਚਰ ਸਰਕਾਰੀ ਪ੍ਰਾਇਮਰੀ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।