ਮਲੇਰੀਆ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਏ
ਸਰਦੂਲਗੜ੍ਹ – 25 ਅਪ੍ਰੈਲ (ਜ਼ੈਲਦਾਰ ਟੀ.ਵੀ.) ਵਿਸ਼ਵ ਮਲੇਰੀਆ ਦਿਵਸ ਮੌਕੇ ਸਿਵਲ ਹਸਪਤਾਲ ਸਰਦੂਲਗੜ੍ਹ ਵਲੋਂ ਇਲਾਕੇ ਦੇ ਪਿੰਡਾਂ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਜਾਗਰੂਕਤਾ ਕੈਂਪ ਲਗਾਏ ਗਏ।ਡਾ. ਸੰਧੂ ਨੇ ਦੱਸਿਆ ਕਿ ਮਾਦਾ ਮੱਛਰ (ਐਨਾਫਲੀਜ਼) ਦੇ ਕੱਟਣ ਨਾਲ ਮਲੇਰੀਆ ਹੁੰਦਾ ਹੈ।ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ।ਕਾਂਬੇ ਦਾ ਬੁਖਾਰ, ਤੇਜ਼ ਬੁਖਾਰ, ਸਿਰ ਦਰਦ, ਕਮਜ਼ੋਰੀ, ਬੁਖਾਰ ਸਮੇਂ ਜਿਆਦਾ ਪਸੀਨਾ ਆਉਣਾ ਮਲੇਰੀਆ ਦੇ ਲੱਛਣ ਹਨ।
ਬਲਾਕ ਅਜੂਕੇਟਰ ਤਿਰਲੋਕ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵਲੋਂ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ।ਮਲੇਰੀਏ ਦਾ ਖਾਤਮਾ ਲੋਕਾਂ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਰੱਖਿਆ ਜਾਵੇ।ਘਰਾਂ ਦੇ ਆਲੇ ਦੁਆਲੇ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ।ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦੇ ਇਸਤੇਮਾਲ ਤੋਂ ਇਲਾਵਾ ਸਾਫ-ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ।ਇਸ ਮੌਕੇ ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ, ਕਮਿਊਨਟੀ ਹੈਲਥ ਅਫ਼ਸਰ ਸੰਜੀਵ ਕੁਮਾਰ, ਸਿਹਤ ਕਰਮਚਾਰੀ ਹੇਮਰਾਜ ਸ਼ਰਮਾ, ਜੀਵਨ ਸਿੰਘ ਸਹੋਤਾ, ਰਵਿੰਦਰ ਸਿੰਘ ਰਵੀ, ਅਮਰਜੀਤ ਕੌਰ, ਅਮਰਜੀਤ ਕੌਰ, ਰੁਪਿੰਦਰ ਕੌਰ ਹਾਜ਼ਰ ਸਨ।