ਮਾਂ’ ਅਤੇ ‘ਸਾਂਸ’ ਪ੍ਰੋਗਰਾਮ ਤਹਿਤ ਬੱਚਿਆਂ ਦੀ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਮਾਂ' ਅਤੇ 'ਸਾਂਸ' ਪ੍ਰੋਗਰਾਮ ਤਹਿਤ ਬੱਚਿਆਂ ਦੀ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਮਾਂ’ ਅਤੇ ‘ਸਾਂਸ’ ਪ੍ਰੋਗਰਾਮ ਤਹਿਤ ਬੱਚਿਆਂ ਦੀ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਮਾਨਸਾ 11 ਫਰਬਰੀ (ਜ਼ੈਲਦਾਰ ਟੀ.ਵੀ)ਸਿਹਤ ਬਲਾਕ ਖਿਆਲਾ ਕਲਾਂ ਵੱਲੋਂਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਨਵਰੂਪ ਕੌਰ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਵਿਚ ‘ਮਾਂ’ ਅਤੇ ‘ਸਾਂਸ’ ਪ੍ਰੋਗਰਾਮ ਤਹਿਤ ਮਾਂ ਦੇ ਦੁੱਧ ਦੀ ਮਹੱਤਤਾ,ਨਵ ਜਨਮੇ ਅਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ  ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਕਿਹਾ ਕਿ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਦੀ ਸਿਹਤ ਲਈ ਜ਼ਰੂਰੀ ਖੁਰਾਕ ਹੈ। ਪਹਿਲੇ ਛੇ ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ।ਦੁੱਧ ਦੇ ਪੌਸ਼ਟਿਕ ਤੱਤਾਂ ਨਾਲ ਜਿਥੇ ਬੱਚਾ ਬਿਮਾਰੀਆਂ ਨਾਲ ਲੜਨ ਦੀ ਤਾਕਤ ਹਾਸਲ ਕਰਦਾ ਹੈ, ਉੱਥੇ ਸਮਾਜ ਵਿਚ ਔਰਤ ਦੀ ਮਹੱਤਤਾ ਬਾਰੇ ਵੀ ਸਿੱਖਦਾ ਹੈ। ਮਾਂ ਦੇ ਦੁੱਧ ਨਾਲ ਬੱਚੇ ਨੂੰ ਪ੍ਰੋਟੀਨ, ਖਣਿਜ ਪਦਾਰਥ ਤੇ ਵਿਟਾਮਿਨਜ਼ ਦੀ ਮਾਤਰਾ ਸੰਪੂਰਨ ਰੂਪ ਵਿਚ ਮਿਲਦੀ ਹੈ। ਬੱਚੇ ਨੂੰ ਮਾਂ ਦਾ ਦੁੱਧ ਪਿਉਣ ਨਾਲ ਬੱਚੇ ਨਾਲ ਦਸਤ,ਸੋਕੜਾ,ਸ਼ੂਗਰ ਆਦਿ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਛੇ ਮਹੀਨੇ ਤੋਂ ਬਾਅਦ ਬੱਚਿਆਂ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਤਰਲ ਭੋਜਨ ਦੇਣਾ ਚਾਹੀਦਾ ਹੈ।ਬੱਚੇ ਨੂੰ ਘੱਟੋ ਘੱਟ 2 ਸਾਲ ਤੱਕ ਮਾਂ ਦਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ। ਦੁੱਧ ਪਿਲਾਉਣ ਨਾਲ ਮਾਂ ਨੂੰ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ  ਦਾ ਖਤਰਾ ਘੱਟ ਜਾਂਦਾ ਹੈ। ਇਸ ਤੋਂ ਇਲਾਵਾ ਦਿਲ ਦੀਆਂ ਬਿਮਾਰੀਆਂ ਤੇ ਮੋਟਾਪਾ ਹੋਣ ਦਾ ਖਤਰਾ ਵੀ ਬਹੁਤ ਘੱਟ ਜਾਂਦਾ ਹੈ।ਕਰੋਨਾ ਪੀੜਤ ਔਰਤ ਵੱਲੋਂ ਬੱਚੇ ਨੂੰ  ਛੂਹਣ ਤੋਂ ਪਹਿਲਾਂ ਸਾਬਣ ਜਾਂ ਸੈਨੀਟਾਇਜ਼ਰ ਨਾਲ ਸਾਫ ਕਰਨਾ ਚਾਹੀਦਾ ਹੈ।ਦੁੱਧ ਚੁੰਘਾਉਣ ਸਮੇਂ  ਸਤਨਾਂ ਦੀ ਸਫਾਈ ਕਰਨੀ ਚਾਹੀਦੀ ਹੈ। ਜਨਮ ਸਮੇਂ ਬੱਚੇ ਨੂੰ ਗੁੜ੍ਹਤੀ ਨਹੀਂ ਦੇਣੀ ਚਾਹੀਦੀ ,ਇਸ ਤਰਾਂ ਬੱਚੇ ਨੂੰ ਇੰਨਫੈਕਸ਼ਨ ਦਾ ਖਤਰਾ ਵੱਧ ਜਾਂਦਾ ਹੈ।ਘਰਾਂ’ਜਾਣ ਸਮੇਂ ਵੀ ਆਸ਼ਾ ਵਰਕਰਾਂ ਪ੍ਰਚਾਰ ਸਮੱਗਰੀ  ਵਿੱਚ ਦਰਜ ਜਾਣਕਾਰੀ ਰਾਹੀਂ ਬੱਚੇ ਦੇ ਕੱਦ,ਭਾਰ, ਵਿਕਾਸ ਅਤੇ ਭੋਜਨ ਸੰਬੰਧੀ ਮਾਵਾਂ ਨੂੰ ਸਿੱਖਿਅਤ ਕਰਦੀਆਂ ਹਨ।

Read Previous

ਨੰਬਰਦਾਰਾਂ ਨੇ ਮਹੀਨੇਵਾਰ ਇਕੱਤਰਤਾ ਕੀਤੀ

Read Next

ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਵਾਈਸ ਚਾਂਸਲਰ ਦਾ ਪੁੱਤਲਾ ਫੁਕਿਆ

Leave a Reply

Your email address will not be published. Required fields are marked *

Most Popular

error: Content is protected !!