ਮਾਨਸਾ ਪਹੁੰਚਣ ਤੇ ਸਟੇਟ ਐਵਾਰਡੀ ਮਨੋਜ ਕੁਮਾਰ ਦਾ ਸ਼ਾਨਦਾਰ ਸਵਾਗਤ, ਸ਼ਹੀਦ ਊਧਮ ਸਿੰਘ ਕਲੱਬ ਹੀਰਕੇ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਪੁਰਸਕਾਰ

ਮਾਨਸਾ ਪਹੁੰਚਣ ਤੇ ਸਟੇਟ ਐਵਾਰਡੀ ਮਨੋਜ ਕੁਮਾਰ ਦਾ ਸ਼ਾਨਦਾਰ ਸਵਾਗਤ, ਸ਼ਹੀਦ ਊਧਮ ਸਿੰਘ ਕਲੱਬ ਹੀਰਕੇ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਪੁਰਸਕਾਰ

ਸ਼ਹੀਦ ਊਧਮ ਸਿੰਘ ਕਲੱਬ ਹੀਰਕੇ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਪੁਰਸਕਾਰ

ਸਰਦੂਲਗੜ੍ਹ- 24 ਮਾਰਚ (ਜ਼ੈਲਦਾਰ ਟੀ.ਵੀ.)ਪੰਜਾਬ ਸਰਕਾਰ ਵੱਲ੍ਹੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯੁਵਾ ਪੁਰਸਕਾਰ ਨਾਲ ਸਨਮਾਨਿਤ ਨਹਿਰੂ ਯੁਵਾ ਕੇਂਦਰ, ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰ ਮਨੋਜ ਕੁਮਾਰ ਛਾਪਿਆਂਵਾਲੀ ਦਾ ਮਾਨਸਾ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕਿਹਾ ਕਿ ਮਨੋਜ ਕੁਮਾਰ ਨੂੰ ਰਾਜ ਪੱਧਰੀ ਪੁਰਸਕਾਰ ਮਿਲਣਾ ਮਾਨਸਾ ਜ਼ਿਲ੍ਹੇ ਲਈ ਵੱਡੇ ਮਾਣ ਦੀ ਗੱਲ ਹੈ।

ਹੀਰਕੇ ਪਿੰਡ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਪੁਰਸਕਾਰ-ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਹਰ ਸਾਲ ਦਿੱਤਾ ਜਾਣ ਵਾਲਾ ਜ਼ਿਲ੍ਹਾ ਪੱਧਰੀ ਕਲੱਬ ਐਵਾਰਡ ਸ਼ਹੀਦ ਉਧਮ ਸਿੰਘ ਸਰਬ ਸਾਂਝਾ ਕਲੱਬ ਹੀਰਕੇ ਦੀ ਝੋਲ਼ੀ ਪਿਆ।ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਹੀਰਕੇ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ 25 ਹਜ਼ਾਰ ਰੁਪਏ ਦਾ ਚੈੱਕ ਤੇ ਸਨਮਾਨ ਪੱਤਰ ਦੇ ਕੇ ਨਿਵਾਜਿਆ।

ਵਿਸ਼ੇਸ਼ ਤੌਰ ‘ਤੇ ਹਾਜ਼ਰ ਚਰਨਜੀਤ ਸਿੰਘ ਅੱਕਾਂਵਾਲੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਤੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮਨੋਜ ਕੁਮਾਰ ਨੇ ਰਾਜ ਪੱਧਰੀ ਪੁਰਸਕਾਰ ਹਾਸਲ ਕਰਕੇ ਸਮੁੱਚੇ ਮਾਨਸਾ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।ਅਜਿਹੀ ਪ੍ਰਾਪਤੀ ਹੋਰ ਨੌਜਵਾਨਾਂ ਲਈ ਵੀ ਪ੍ਰੇਰਨਾ ਸ੍ਰੋਤ ਬਣਦੀ ਹੈ।ਉਨ੍ਹਾਂ ਨਹਿਰੂ ਯੁਵਾ ਕੇਂਦਰ, ਯੁਵਕ ਸੇਵਾਵਾਂ ਵਿਭਾਗ, ਸਿੱਖਿਆ ਵਿਕਾਸ ਮੰਚ ਵਲੋਂ ਆਰੰਭੀ ਨਸ਼ਾ ਵਿਰੋਧੀ ਚੇਤਨਾ, ਵਾਤਾਵਰਨ ਸੰਭਾਲ, ਖੇਡਾਂ, ਸੱਭਿਆਚਾਰ ਤੇ ਲੋਕ ਭਲਾਈ ਕਾਰਜ ਮੁਹਿੰਮ ਦੀ ਸ਼ਲਾਘਾ ਕੀਤੀ।

ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ, ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਘੰਡ ਨੇ ਸਟੇਟ ਐਵਾਰਡੀ ਮਨੋਜ ਕੁਮਾਰ ਤੇ ਜ਼ਿਲ੍ਹਾ ਪੁਰਸਕਾਰ ਹਾਸਲ ਕਰਨ ਵਾਲੇ ਗੁਰਪ੍ਰੀਤ ਸਿੰਘ ਹੀਰਕੇ ਨੂੰ ਵਧਾਈ ਦਿੱਤੀ, ਜਿੰਨ੍ਹਾਂ ਦੀ ਅਗਵਾਈ’ਚ ਕਲੱਬਾਂ ਨੇ ਸਮਾਜ ਭਲਾਈ ਕਾਰਜਾਂ‘ਚ ਅਹਿਮ ਯੋਗਦਾਨ ਦਿੱਤਾ ਹੈ।ਇਸ ਮੌਕੇ ਹਰਦੀਪ ਸਿੰਘ ਸਿੱਧੂ ਪ੍ਰਧਾਨ ਸਿੱਖਿਆ ਵਿਕਾਸ ਮੰਚ, ਸਮਾਜ ਸੇਵੀ ਇੰਦਰਜੀਤ ਸਿੰਘ ਉੱਭਾ, ਤੋਤਾ ਸਿੰਘ ਹੀਰਕੇ, ਕਰਮਜੀਤ ਸਿੰਘ, ਜੋਨੀ ਕੁਮਾਰ, ਜਸ਼ਨਦੀਪ ਸਿੰਘ, ਸੁਬੇਗ ਸਿੰਘ,ਰਾਜਵਿੰਦਰ ਸਿੰਘ, ਕਸ਼ਮੀਰ ਸਿੰਘ ਹਾਜ਼ਰ ਸਨ।

Read Previous

ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ-ਬਿਕਰਮ ਸਿੰਘ ਮੋਫਰ

Read Next

50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ-ਭੂੰਦੜ (ਬਿਨਾਂ ਗਿਰਦਾਵਰੀ ਵਾਲੇ ਬਿਆਨ ਨੂੰ ਅਮਲੀ ਰੂਪ ਦੇਣ ਦਾ ਸਹੀ ਸਮਾਂ)

Leave a Reply

Your email address will not be published. Required fields are marked *

Most Popular

error: Content is protected !!