
ਮਾਲਵਾ ਕਾਲਜ ਸਰਦੂਲੇਵਾਲਾ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ
ਸਰਦੂਲਗੜ੍ਹ-5 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਈ 2024 ਬੀ.ਐੱਡ. ਭਾਗ ਦੂਜਾ (ਸਮੈਸਟਰ ਚੌਥਾ) ਦੇ ਐਲਾਨੇ ਗਏ ਨਤੀਜੇ ‘ਚ ਮਾਲਵਾ ਗਰੁੱਪ ਆਫ ਕਾਲਜਿਜ਼ ਸਰਦੂਲੇਵਾਲਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ।ਪ੍ਰਬੰਧਕਾਂ ਮੁਤਾਬਿਕ ਅਰਸ਼ਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 83.40 ਪ੍ਰਤੀਸ਼ਤ, ਜੋਤੀ ਪੁੱਤਰੀ ਗਿਆਨ ਚੰਦ ਨੇ 83, ਅਮਨਦੀਪ ਕੌਰ ਪੁੱਤਰੀ ਗੁਰਤੇਜ ਸਿੰਘ ਨੇ 81.50 ਪ੍ਰਤੀਸ਼ਤ ਅੰਕ ਲੈ ਕੇ ਸੰਸਥਾ ‘ਚੋਂ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ। ਚੇਅਰਮੈਨ ਜਤਿੰਦਰ ਸਿੰਘ ਸੋਢੀ ਤੇ ਮੈਨੇਜ਼ਿੰਗ ਡਾਇਰੈਕਟਰ ਰਾਜ ਸੋਢੀ ਨੇ ਇਸ ਸ਼ਾਨਦਾਰ ਕਾਰਗੁਜ਼ਾਰੀ ‘ਤੇ ਸਮੂਹ ਸਟਾਫ ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਬਲਜੀਤ ਪਾਲ ਸਿੰਘ, ਅਰਵਿੰਦਰ ਸਿੰਗਲਾ, ਗੁਰਦੀਪ ਸਿੰਘ, ਜਸਪਾਲ ਕੌਰ, ਰਕਸ਼ਾ ਰਾਣੀ, ਸਿੰਬਲਪਾਲ ਕੌਰ, ਰੇਖਾ ਰਾਣੀ, ਆਸ਼ੂ ਸਿੰਗਲਾ ਹਾਜ਼ਰ ਸਨ।