ਮਿਹਨਤਕਸ਼ ਲੋਕਾਂ ਦੀ ਮਾਨ ਸਰਕਾਰ ਨੂੰ ਕੋਈ ਫਿਕਰ ਨਹੀਂ – ਐਡਵੋਕੇਟ ਉੱਡਤ
ਸਰਦੂਲਗੜ੍ਹ-26 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਬਦਲਾਅ ਦੇ ਨਾਮ ਤੇ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਸਿਰਫ ਕਾਰਪੋਰੇਟ ਘਰਾਣਿਆਂ ਦੇ ਹੀ ਫਾਇਦੇ ਦੀ ਗੱਲ ਕੀਤੀ ਹੈ। ਮਿਹਨਤਕਸ਼ ਲੋਕਾਂ ਦੀ ਪੰਜਾਬ ਸਰਕਾਰ ਨੂੰ ਕੋਈ ਫਿਕਰ ਨਹੀਂ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਸਾ ਦੇ ਪਿੰਡ ਮੂਲਾ ਸਿੰਘ ਵਾਲਾ ਵਿਖੇ ਇੰਡੀਆ ਟਰੇਡ ਯੂਨੀਅਨ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਮਜ਼ਦੂਰ ਵਰਗ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਮਜ਼ਦੂਰਾਂ ਇੱਥੇ 12 ਘੰਟੇ ਦਿਹਾੜੀ ਦੇ ਸਮੇਂ ਵਾਲੇ ਜਾਰੀ ਹੋਏ ਨੋਟੀਫਿਕੇਸ਼ਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ। ਐਡਵੋਕੇਟ ਉੱਡਤ ਨੇ ਕਿਹਾ ਕਿ 20 ਸਤੰਬਰ 2023 ਨੂੰ ਮਾਨ ਸਰਕਾਰ ਨੇ 12 ਘੰਟੇ ਦਿਹਾੜੀ ਦੇ ਸਮੇਂ ਵਾਲਾ ਨੋਟੀਫਿਕੇਸ਼ਨ ਜਾਰੀ ਕਰਕੇ ਕੰਮੀ ਲੋਕਾ ਨਾਲ ਜਿਆਦਤੀ ਕੀਤੀ ਹੈ। ਜਿਸ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।ਇਸ ਮੌਕੇ ਸਾਥੀ ਰੂਪ ਸਿੰਘ ਢਿੱਲੋਂ, ਕਰਨੈਲ ਸਿੰਘ ਭੀਖੀ, ਪੱਪੀ ਸਿੰਘ ਮੂਲਾ ਸਿੰਘ ਵਾਲਾ, ਦਾਰਾ ਖਾਂ ਦਲੇਲ ਸਿੰਘ ਵਾਲਾ, ਸੁਖਦੇਵ ਪੰਧੇਰ, ਨਿਰਮਲ ਬੱਪੀਆਣਾ ਹਾਜ਼ਰ ਸਨ।