ਮੀਂਹ ਨਾਲ ਨੁਕਸਾਨੀ ਫਸਲ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ-ਮਲੂਕ ਸਿੰਘ ਹੀਰਕੇ
ਸਰਦੂਲਗੜ੍ਹ- 26 ਮਾਰਚ(ਜ਼ੈਲਦਾਰ ਟੀ.ਵੀ.)ਬੀਤੇ ਦਿਨੀਂ ਪਏ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਦੇ ਭਾਰੀ ਨੁਕਸਾਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਲਵਾ ਨੇ ਮੁਆਵਜ਼ੇ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਇਕ ਮੰਗ ਪੱਤਰ ਦਿੱਤਾ।ਜਥੇਬੰਦੀ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਦੱਸਿਆ ਕਿ ਸਰਦੂਲਗੜ੍ਹ ਦੇ ਪਿੰਡ ਜਟਾਣਾ, ਫੱਤਾ ਮਾਲੋਕਾ, ਝੰਡੂਕੇ, ਆਲੀਕੇ, ਹੀਰਕੇ, ਡੁੰਮ, ਮੀਰਪੁਰ ਕਲਾਂ, ਫਰੀਦਕੇ, ਮਲਕੋਂ ਤੇ ਹੋਰਨਾ ਪਿੰਡਾਂ‘ਚ ਬੇਮੌਸਮੀ ਬਰਸਾਤ ਨੇ ਫਸਲਾਂ ਨੂੰ ਪੂਰੀ ਤਰਾਂ ਬਰਬਾਦ ਕਰ ਦਿੱਤਾ ਹੈ।ਕਿਸਾਨ ਆਗੂ ਨੇ ਕਿਹਾ ਆਰਥਿਕ ਤੰਗੀ ਕਾਰਨ ਕਿਸਾਨ ਪਹਿਲਾਂ ਹੀ ਪਰੇਸ਼ਾਨੀ ਦੇ ਆਲਮ ਵਿੱਚ ਹਨ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਖੇਤਰਾਂ ਦੀ ਜਲਦੀ ਗਿਰਦਾਵਰੀ ਕਰਵਾ ਕੇ ਨੁਕਸਾਨੀ ਫਸਲ ਦਾ ਮੁਆਵਜ਼ਾ 50 ਹਜ਼ਾਰ ਰੁ. ਪ੍ਰਤੀ ਏਕੜ ਦਿੱਤਾ ਜਾਵੇ।