ਕਰੰਡੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ
ਸਰਦੂਲਗੜ੍ਹ-27 ਜਨਵਰੀ (ਜ਼ੈਲਦਾਰ ਟੀ.ਵੀ.) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੀ ਮੁਹਿੰਮ ਤਹਿਤ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿਖੇ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਉਪ ਮੰਡਲ ਮੈਜਿਸਟਰੇਟ ਪੂਨਮ ਸਿੰਘ ਨੇ ਕੀਤਾ।ਵਿਧਾਇਕ ਬਣਾਂਵਾਲੀ ਨੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੁੱਖ ਮੰਤਰੀ ਨੇ ਅਜਿਹੇ 400 ਕਲੀਨਿਕ ਲੋਕ ਅਰਪਣ ਕੀਤੇ ਹਨ ਜਦੋਂ ਕਿ 100 ਕਲੀਨਿਕ ਪਹਿਲਾਂ ਹੀ ਵਧੀਆ ਢੰਗ ਨਾਲ ਕਾਰਜਸ਼ੀਲ ਹਨ।ਇੰਨ੍ਹਾਂ ਸਿਹਤ ਕੇਂਦਰਾਂ’ਚ ਦਵਾਈਆਂ ਤੇ ਲੈਬਾਰਟਰੀ ਟੈਸਟਾਂ ਦੀ ਸਹੂਲਤ ਲੋਕਾਂ ਨੂੰ ਮੁਫ਼ਤ ਮਿਲੇਗੀ।ਇਸ ਮੌਕੇ ਐਸ.ਡੀ.ਐਮ. ਪੂਨਮ ਸਿੰਘ,ਸੀਨੀਅਰ ਮੈਡੀਕਲ ਅਫ਼ਸਰ ਡਾ.ਵੇਦ ਪ੍ਰਕਾਸ਼ ਸੰਧੂ,ਡਾ.ਨੀਰੂ ਗੋਇਲ,ਮਾਸ ਮੀਡੀਆ ਅਫ਼ਸਰ ਪਵਨ ਕੁਮਾਰ,ਬਲਾਕ ਐਜੂਕੇਟਰ ਤਿਰਲੋਕ ਸਿੰਘ,ਡੀ.ਪੀ.ਓ. ਪਰਮਜੀਤ ਸਿੰਘ,ਸਿਹਤ ਇੰਸਪੈਕਟਰ ਹੰਸਰਾਜ,ਸੰਤੋਸ਼ ਕੁਮਾਰੀ,ਸ਼ਪਿੰਦਰ ਕੌਰ,ਸੁਮਨਪਰੀਤ ਕੌਰ,ਪਰਮਜੀਤ ਕੌਰ,ਬਾਲਕ੍ਰਿਸ਼ਨ,ਗੁਰਜੀਤ ਸਿੰਘ ਭੁੱਲਰ,ਵਿਰਸਾ ਸਿੰਘ ਭਿੰਡਰ ਤੇ ਹੋਰ ਲੋਕ ਹਾਜ਼ਰ ਸਨ।