
ਲੱਡੂ ਸਿੰਘ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ
ਸਰਦੂਲਗੜ੍ਹ–1 ਅਗਸਤ 2025 (ਪ੍ਰਕਾਸ਼ ਸਿੰਘ ਜ਼ੈਲਦਾਰ)
ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਬ੍ਰਾਂਚ ਲਹਿਰਾ ਵੱਲੋਂ ਲੱਡੂ ਸਿੰਘ ਟੈਕਨੀਕਲ ਹੈਲਪਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ‘ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਲੱਡੂ ਸਿੰਘ ਨੇ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ‘ਚ 39 ਸਾਲ ਬੇਦਾਗ ਸੇਵਾ ਨਿਭਾਈ। ਇਸ ਮੌਕੇ ਸੂਬਾ ਪ੍ਰਧਾਨ ਬਿੱਕਰ ਸਿੰਘ ਮਾਖਾ, ਜਨਰਲ ਸਕੱਤਰ ਮਨਜੀਤ ਸਿੰਘ ਸੰਗਤਪੁਰਾ, ਸੂਬਾਈ ਆਗੂ ਹਰਦੀਪ ਕੁਮਾਰ ਸ਼ਰਮਾ, ਨਿਵਾਸ ਸ਼ਰਮਾ ਸੰਗਰੂਰ, ਭਰਪੂਰ ਸਿੰਘ ਛਾਜਲੀ, ਹਿੰਮਤ ਸਿੰਘ ਦੂਲੋਵਾਲ, ਗੁਰਸੇਵਕ ਸਿੰਘ ਭੀਖੀ, ਜਸਪ੍ਰੀਤ ਸਿੰਘ ਵਾਲੀਆ, ਕੁਲਦੀਪ ਸਿੰਘ, ਨਿਰਮਲ ਸਿੰਘ, ਸੁਖਬੀਰ ਸਿੰਘ, ਗੁਰਦੀਪ ਸਿੰਘ ਲਹਿਰਾ, ਪੰਮਾ ਸਿੰਘ ਲਹਿਰਾ ਤੋਂ ਇਲਾਵਾ ਰਿਸ਼ਤੇਦਾਰ ਤੇ ਪ੍ਰੀਵਾਰ ਦੇ ਮੈਂਬਰ ਹਾਜ਼ਰ ਸਨ।