ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ
ਸਰਦੂਲਗੜ੍ਹ-14 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਵਨੀਤ ਕੌਰ ਦੀ ਅਗਵਾਈ ‘ਚ ਵਾਤਾਵਰਨ ਦੀ ਸਾਂਭ ਸੰਭਾਲ ਸਬੰਧੀ ਵੱਖ ਵੱਖ ਸਕੂਲਾਂ ‘ਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਸ਼ਹਿਰ ਦੇ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਉਪਰੋਕਤ ਵਿਸ਼ੇ ‘ਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਵਿਚ ਮੌਜੂਦ ਆਕਸੀਜਨ ਨੂੰ ਬਚਾ ਕੇ ਰੱਖਣਾ ਜ਼ਰੂਰੀ ਹੈ। ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਪਰਾਲੀ, ਸੁੱਕੇ ਪੱਤੇ, ਕੂੜੇ ਨੂੰ ਅੱਗ ਨਹੀ ਲਾਉਣੀ ਚਾਹੀਦੀ। ਧੂੰਏਦਾਰ ਬਾਲਣ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸੰਭਵ ਥਾਵਾਂ ਤੇ ਜਾਣ ਲਈ ਪੈਦਲ ਜਾਂ ਸਾਈਕਲ ਦੀ ਵਰਤੋਂ ਪ੍ਰਦੂਸ਼ਣ ਨੂੰ ਘਟਾਉਂਦੀ ਹੈ। ਪ੍ਰਦੂਸ਼ਿਤ ਹਵਾ ਨਾਲ ਬਿਮਾਰੀਆਂ ਲੱਗਣ ਦਾ ਕਾਰਨ ਬਣਦੀ ਹੈ। ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੇ ਸਿਹਤ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਜਗਬੀਰ ਸਿੰਘ ਲੈਕਚਰਾਰ, ਬਲਜਿੰਦਰ ਕੌਰ ਲੈਕਚਰਰਾਰ, ਮਨਪ੍ਰੀਤ ਕੌਰ ਲੈਕਚਰਾਰ, ਸੰਤੋਸ਼ ਕੌਰ ਲੈਕਚਰਾਰ, ਜੀਵਨ ਸਿੰਘ ਸਹੋਤਾ ਸਿਹਤ ਕਰਮਚਾਰੀ, ਮਨਦੀਪ ਸਿੰਘ ਹਾਜ਼ਰ ਸਨ।