ਸਰਦੂਲਗੜ੍ਹ’ਚ ਐਸ.ਡੀ.ਐਮ.ਪੂਨਮ ਸਿੰਘ ਨੇ ਲਹਿਰਾਇਆ ਤਿਰੰਗਾ
ਸਰਦੂਲਗੜ੍ਹ-27 ਜਨਵਰੀ(ਜ਼ੈਲਦਾਰ ਟੀ.ਵੀ.) ਸਥਾਨਕ ਸ਼ਹਿਰ ਦੇ ਸਵਰਗੀ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਵਿਖੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਮਨਾਇਆ ਗਿਆ।ਕੌਮੀ ਝੰਡਾ ਲਹਿਰਾਉਣ ਦੀ ਰਸਮ ਪੂਨਮ ਸਿੰਘ(ਪੀ.ਸੀ.ਐਸ.)ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਨੇ ਅਦਾ ਕੀਤੀ।ਰਾਸ਼ਟਰੀ ਗੀਤ ਉਪਰੰਤ ਮੁੱਖ ਮਹਿਮਾਨ ਨੇ ਪੰਜਾਬ ਪੁਲਿਸ ਤੇ ਸਕੂਲੀ ਬੱਚਿਆਂ ਦੀ ਪਰੇਡ ਦਾ ਨਿਰੀਖਣ ਕੀਤਾ।ਉਪ ਮੰਡਲ ਅਧਿਕਾਰੀ ਨੇ ਆਪਣੇ ਸੰਦੇਸ਼ ਦੌਰਾਨ ਇਲਾਕੇ ਦੇ ਲੋਕਾਂ ਨੂੰ ਲੋਕਤੰਤਤਰ ਦੇ ਸਭ ਤੋਂ ਵੱਡੇ ਉਤਸਵ ਦੀ ਵਧਾਈ ਦਿੰਦੇ ਹੋਏ ਪੰਜਾਬ ਸਰਕਾਰ ਦੁਆਰਾ ਜਾਰੀ ਲੋਕ ਭਲਾਈ ਸਕੀਮਾਂ ਤੇ ਕੀਤੇ ਗਏ ਹੋਰ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਇਆ।ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਰੰਗ’ਚ ਰੰਗਿਆ ਸ਼ਾਨਦਾਰ ਸੱਭਿਅਚਾਰਕ ਪ੍ਰੋਗਰਾਮ ਪੇਸ਼ ਕੀਤਾ।ਵੱਖ-ਵੱਖ ਖੇਤਰਾਂ ਦੇ ਚੰਗੀ ਕਾਰਗੁਜ਼ਾਰੀ ਵਾਲੇ ਵਿਅਕਤੀਆਂ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਗਿਆ।ਲੋੜਵੰਦਾਂ ਲੋਕਾਂ ਨੂੰ ਟਰਾਈ ਸਾਈਕਲ ਦਿੱਤੇ ਗਏ।ਮੰਚ ਸੰਚਾਲਕ ਦੀ ਭੂਮਿਕਾ ਗੁਰਵਿੰਦਰ ਸਿੰਘ ਝੰਡਾ ਕਲਾਂ ਨੇ ਵਧੀਆ ਢੰਗ ਨਿਭਾਈ।ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ,ਅਨੂਪ ਸਿੰਘ ਸਿਵਲ ਜੱਜ ਸਰਦੂਲਗੜ੍ਹ,ਉਪ ਕਪਤਾਨ ਪੁਲਿਸ ਮਨਜੀਤ ਸਿੰਘ,ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ,ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ,ਐਡਵੋਕੇਟ ਭੁਪਿੰਦਰ ਸਿੰਘ ਸਰਾਂ,ਆਪ ਆਗੂ ਹਰਦੇਵ ਸਿੰਘ ਉੱਲਕ,ਗੁਰਨਾਮ ਸਿੰਘ ਗਾਮਾ ਰੋੜੀ,ਲੈਕਚਰਾਰ ਨਛੱਤਰ ਸਿੰਘ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਮੁਲਾਜ਼ਮ ਤੇ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।