ਸਰਦੂਲਗੜ੍ਹ ਦੇ ਸੇਕਰਡ ਸੌਲਜ਼ ਸਕੂਲ ਦਾ ਨਤੀਜਾ ਸ਼ਾਨਦਾਰ
ਸਰਦੂਲਗੜ੍ਹ-15 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)
ਬੀਤੇ ਦਿਨੀਂ ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ‘ਚ ਸੇਕਰਡ ਸੌਲਜ਼ ਸਕੂਲ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ। ਪ੍ਰਬੰਧਕਾਂ ਮੁਤਾਬਿਕ ਹਰਸਿਮਰਤ ਕੌਰ 97, ਜਿਗਰਜੀਤ ਕੌਰ 96.8, ਅਸ਼ਮੀਤ ਕੌਰ 96 ਫੀਸਦੀ ਅੰਕ ਹਾਸਲ ਕਰਕੇ ਸਕੂਲ ‘ਚੋਂ ਕ੍ਰਮਵਾਰ ਪਹਿਲੇ ਤਿੰਨ ਸਥਾਨ ਤੇ ਰਹੀਆਂ। ਇਸੇ ਤਰਾਂ ਬਾਕੀ ਵਿਦਿਆਰਥਣਾਂ ਨੇ ਵੀ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਸਕੂਲ ਵਲੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 31000, ਦੂਜੇ ਸਥਾਨ ਵਾਲੇ ਨੂੰ 21000 ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਨੂੰ 11000 ਰੁ. ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਿੰਸੀਪਲ ਅਮਨਦੀਪ ਕੌਰ ਨੇ ਇਸ ਵਧੀਆ ਕਾਰਗੁਜ਼ਾਰੀ ਬਦਲੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਚੰਗੀ ਮਿਹਨਤ ਕਰਾਉਣ ‘ਤੇ ਸਮੂਹ ਸਟਾਫ ਦੀ ਸ਼ਲਾਘਾ ਕੀਤੀ।