ਸਰਦੂਲਗੜ੍ਹ ਵਾਸੀ ਸੰਘਰਸ਼ ਵਿੱਢਣ ਦੇ ਰੌਂਅ ‘ਚ, ਮਾਮਲਾ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਾ ਹੋਣ ਦਾ
ਸਰਦੂਲਗੜ੍ਹ-27 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)
ਮਾਨਸਾ ਜ਼ਿਲ੍ਹੇ ਦੇ ਸ਼ਹਿਰ ਸਰਦੂਲਗੜ੍ਹ ‘ਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਸ਼ਹਿਰ ਵਾਸੀਆ ਨੇ ਸਥਾਨਕ ਰਵਿਦਾਸ ਮੰਦਰ ਵਿਖੇ ਮੀਟਿੰਗ ਕੀਤੀ। ਡਾ. ਬਿੱਕਰਜੀਤ ਸਿੰਘ ਸਾਧੂਵਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼ਹਿਰ ਦੀਆਂ ਜ਼ਰੂਰੀ ਮੰਗਾਂ ਸਬੰਧੀ ਪ੍ਰਸ਼ਾਸਨ ਨੂੰ ਲਿਖਤੀ ਮੰਗ ਪੱਤਰ ਦਿੱਤਾ ਗਿਆ ਸੀ ਪਰ ਕੋਈ ਸੁਣਵਾਈ ਨਹੀਂ ਹੋਈ। ਜਿਸ ਕਰਕੇ ਸਮੱੁਚੇ ਸ਼ਹਿਰ ਵਾਸੀਆਂ ਤੇ ਵੱਖ-ਵੱਖ ਯੂਨੀਅਨਾਂ ਦੇ ਸਹਿਯੋਗ ਨਾਲ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ। ਸੰਘਰਸ਼ ਨੂੰ ਹੁਲਾਰਾ ਦੇਣ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ। ਸ਼ਹਿਰ ਦੀਆਂ ਵਪਾਰਕ ਐਸੋਸੀਏਸ਼ਨਾਂ ਵਪਾਰ ਮੰਡਲ, ਰੈਡੀਮੇਡ ਐਸੋਸੀਏਸ਼ਨ, ਆੜਤੀਆ ਐਸੋਸੀਏਸ਼ਨ, ਪੈਸਟੀਸਾਈਡ ਡੀਲਰ ਯੂਨੀਅਨ, ਕਰਿਆਨਾ ਯੂਨੀਅਨ, ਆਟੋ ਮਾਰਕੀਟ ਯੂਨੀਅਨ, ਸਬਜ਼ੀ ਮੰਡੀ ਯੂਨੀਅਨ, ਅਗਰਵਾਲ ਸਭਾ, ਕੈਮਿਸਟ ਐਸੋਸੀਏਸ਼ਨ, ਟਰੱਕ ਯੂਨੀਅਨ, ਕਾਰ ਡੀਲਰ ਯੂਨੀਅਨ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਸੰਘਰਸ਼ ਆਰੰਭਿਆ ਜਾਵੇਗਾ। ਕਾਮਰੇਡ ਆਤਮਾ ਰਾਮ, ਸੁਖਮੰਦਰ ਸਿੰਘ ਖਾਲਸਾ, ਅਮਰਪਾਲ ਸਿੰਘ, ਰਿੰਪੀ ਬਰਾੜ, ਬਲਵਿੰਦਰ ਸਿੰਘ ਸੋਨੀ ਤੇ ਡਾ.ਬਿੱਕਰਜੀਤ ਸਿੰਘ ਸਾਧੂਵਾਲਾ ਦੇ ਨਾਵਾਂ ‘ਤੇ ਅਧਾਰਤ ਇਕ ਤਾਲਮੇਲ ਕਮੇਟੀ ਬਣਾਈ ਗਈ, ਦੇ ਵਲੋਂ 1 ਸਤੰਬਰ 2024 ਨੂੰ ਦੁਬਾਰਾ ਮੀਟਿੰਗ ਕਰਕੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ।