ਸਰਦੂਲਗੜ੍ਹ ਵਿਖੇ ਕਿਸਾਨਾਂ ਦਾ ਧਰਨਾ ਜਾਰੀ
ਸਰਦੂਲਗੜ੍ਹ-5 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਰਦੂਲਗੜ੍ਹ ਵਿਖੇ ਫਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ ਲਗਾਤਾਰ 10ਵੇਂ ਦਿਨ ਵੀ ਜਾਰੀ ਰਿਹਾ। ਬਲਾਕ ਪ੍ਰਧਾਨ ਹਰਪਾਲ ਸਿੰਘ ਮੀਰਪੁਰ ਨੇ ਦੱਸਿਆ ਕਿ ਧਰਨੇ ਤੇ ਬੈਠੇ ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਪ੍ਰਵਾਹ ਨਹੀਂ। ਜੇਕਰ ਕਿਸਾਨਾਂ ਦੀ ਮੰਗ ਤੇ ਗੌਰ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ‘ਚ ਰੂਪ-ਰੇਖਾ ਬਦਲ ਕੇ ਸੰਘਰਸ਼ ਨੂੰ ਹੋਰ ਤਿੱਖਾ ਤੇ ਵੱਡੇ ਪੱਧਰ ਤੇ ਕੀਤਾ ਜਾਵੇਗਾ। ਇਸ ਮੌਕੇ ਝੁਨੀਰ ਦੇ ਬਲਾਕ ਦੇ ਪ੍ਰਧਾਨ ਕੁਲਦੀਪ ਸਿੰਘ, ਜੀਤਾ ਸਿੰਘ, ਗੁਰਤੇਜ ਸਿੰਘ, ਬਿੰਦਰ ਸਿੰਘ, ਜੱਗੀ ਸਿੰਘ, ਹਰਗੋਬਿੰਦ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।