ਸਰਦੂਲਗੜ੍ਹ ਵਿਖੇ ਕਿਸਾਨਾਂ ਦਾ ਧਰਨਾ ਇਕ ਮਹੀਨੇ ਤੋਂ ਲਗਾਤਾਰ ਜਾਰੀ
ਸਰਦੂਲਗੜ੍ਹ- 28 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਫਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਜਾਰੀ ਹੈ।ਬਲਾਕ ਪ੍ਰਧਾਨ ਹਰਪਾਲ ਸਿੰਘ ਮੀਰਪੁਰ ਨੇ ਕਿਹਾ ਕਿ ਦਰੀਆਂ ਤੇ ਰੁਲ਼ਦੇ ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਪ੍ਰਵਾਹ ਨਹੀਂ। ਲੋਕ ਹਿਤੈਸ਼ੀ ਕਹਾਉਣ ਵਾਲੀ ਮਾਨ ਸਰਕਾਰ ਬਿਨਾਂ ਗਿਰਦਾਵਰੀ ਮੁਆਵਜ਼ਾ ਦੇਣ ਦੇ ਦਾਅਵੇ ਕਰਦੀ ਰਹੀ ਪਰ ਹੁਣ ਕਿਸਾਨਾਂ ਦੀ ਗੱਲ ਸੁਣਨ ਨੂੰ ਵੀ ਤਿਆਰ ਨਹੀਂ। ਉਨ੍ਹਾਂ ਕਿਹਾ ਮੁਆਵਜ਼ਾ ਲਏ ਬਿਨਾਂ ਧਰਨਾ ਖਤਮ ਨਹੀਂ ਹੋਵੇਗਾ। ਆਉਣ ਵਾਲੇ ਦਿਨਾਂ ‘ਚ ਸੰਘਰਸ਼ ਨੂੰ ਹੋਰ ਤਕੜਾ ਕਰਨ ਦੀ ਵਿਊਂਤ ਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਕੁਲਦੀਪ ਸਿੰਘ ਚਚੋਹਰ, ਮਲਕੀਤ ਸਿੰਘ ਕੋਟਧਰਮੂ, ਗੁਰਪਿੰਦਰ ਸਿੰਘ ਆਦਮਕੇ ਤੇ ਹੋਰ ਕਿਸਾਨ ਹਾਜ਼ਰ ਸਨ।