
ਸਰਦੂਲਗੜ੍ਹ ਸਿਹਤ ਵਿਭਾਗ ਨੇ ਜਾਂਚ ਕੈਂਪ ਲਗਾਇਆ
ਸਰਦੂਲਗੜ੍ਹ-9 ਜੂਨ 2025 (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਦੀ ਅਗਵਾਈ ‘ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ। ਕਰਮਵੀਰ ਕੌਰ ਮੈਡੀਕਲ ਅਫ਼ਸਰ ਨੇ 33 ਗਰਭਵਤੀ ਔਰਤਾਂ ਦਾ ਨਿਰੀਖਣ ਕੀਤਾ। ਡਾਕਟਰ ਵੇਦ ਪ੍ਰਕਾਸ਼ ਸੰਧੂ ਨੇ ਦੱਸਿਆ ਕਿ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਇਹ ਕੈਂਪ ਲਗਾਇਆ ਜਾਂਦਾ ਹੈ। ਕੈਂਪ ਦੌਰਾਨ ਗਰਭ ਅਵਸਥਾ ‘ਚ ਔਰਤਾਂ ਨੂੰ ਹੋਣ ਵਾਲੀਆਂ ਸੰਭਾਵੀ ਬਿਮਾਰੀਆਂ ਦੀ ਜਾਂਚ ਕੀਤੀ ਜਾਂਦੀ ਹੈ। ਜਿਸ ਦਾ ਮੁੱਖ ਮਕਸਦ ਜਣੇਪੇ ਸਮੇਂ ਜੱਚਾ-ਬੱਚਾ ਦੀ ਹੋਣ ਵਾਲੀ ਮੌਤ ਦਰ ਨੂੰ ਘਟਾਉਣਾ ਹੈ। ਇਸ ਮੌਕੇ ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ, ਨਿਰਮਲ ਕੌਰ, ਹਰਜੀਤ ਕੌਰ, ਰਜਨੀ ਰਾਣੀ, ਰਵਲਜੀਤ ਜੀਵਨ ਸਿੰਘ ਸਹੋਤਾ, ਵੀਰਪਾਲ ਕੌਰ ਹਾਜ਼ਰ ਸਨ।