ਸਰਦੂਲਗੜ੍ਹ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਆਬਾਦੀ ਦਿਵਸ
ਸਰਦੂਲਗੜ੍ਹ–11 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਸਰਜਨ ਮਾਨਸਾ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਵਨੀਤ ਕੌਰ ਦੀ ਅਗਵਾਈ ‘ਚ ਪਿੰਡ ਸੰਘਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਡਾ.ਰਵਨੀਤ ਕੌਰ ਨੇ ਕਿਹਾ ਕਿ ਵਧ ਰਹੀ ਆਬਾਦੀ ਦੇਸ਼ ਲਈ ਗੰਭੀਰ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਛੋਟਾ ਪਰਿਵਾਰ ਸੁਖੀ ਪਰਿਵਾਰ ਹੁੰਦਾ ਹੈ। ਜਿਸ ਦਾ ਗੁਜ਼ਾਰਾ ਤੇ ਪਾਲਣ ਪੋਸ਼ਣ ਆਸਾਨੀ ਨਾਲ ਹੋ ਜਾਂਦਾ ਹੈ। ਬਲਾਕ ਐਜੂਕੇਟਰ ਤਿਰਲੋਕ ਸਿੰਘ, ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ ਨੇ ਸਿਹਤ ਵਿਭਾਗ ਵਲੋਂ ਜਾਰੀ ਪਰਿਵਾਰ ਨਿਯੰਤਰਣ ਦੇ ਸਾਧਨ ਤੇ ਸਹੁਲ਼ਤਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪੁਰਸ਼ ਨਸਬੰਦੀ ਕਰਵਾਉਣ ਤੇ ਗਿਆਰਾਂ ਸੌ ਰੁਪਏ ਦਿੱਤੇ ਜਾਂਦੇ ਹਨ। ਇਸ ਮੌਕੇ ਕਮਿਊਨਿਟੀ ਹੈਲਥ ਅਫਸਰ ਸੰਤੋਸ਼ ਕੁਮਾਰੀ, ਸਿਹਤ ਕਰਮਚਾਰੀ ਜੀਵਨ ਸਿੰਘ ਸੰਘਾ, ਜੀਵਨ ਸਿੰਘ ਸਹੋਤਾ, ਕੁਲਦੀਪ ਕੌਰ, ਮਨਦੀਪ ਸਿੰਘ, ਜਸਪਾਲ ਸਿੰਘ ਹਾਜ਼ਰ ਸਨ।