ਸਿਵਲ ਸਰਜਨ ਨੇ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਦੌਰਾ ਕੀਤਾ

ਸਿਵਲ ਸਰਜਨ ਨੇ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਦੌਰਾ ਕੀਤਾ

ਸਿਵਲ ਸਰਜਨ ਨੇ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਦੌਰਾ ਕੀਤਾ

ਸਰਦੂਲਗੜ੍ਹ- 15 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਸਰਜਨ ਮਾਨਸਾ ਡਾਕਟਰ ਰਣਜੀਤ ਸਿੰਘ ਰਾਏ ਵਲੋਂ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ ਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਰਾਏ ਨੇ ਮੈਡੀਕਲ ਅਫ਼ਸਰਾਂ ਨੂੰ ਹਸਪਤਾਲ ‘ਚੋਂ ਹੀ ਮਿਲਣ ਵਾਲੀਆਂ ਦਵਾਈਆਂ ਲਿਖਣ ਦੀ ਹਦਾਇਤ ਕੀਤੀ। ਉਨ੍ਹਾਂ ਹਸਪਤਾਲ ਦੇ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ। ਸਿਹਤ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਇਲਾਕੇ ਦੇ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਵਾਉਣ ਲਈ ਜਾਗਰੂਕ ਕੀਤਾ ਜਾਵੇ। ਇਸ ਮੌਕੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ, ਮੈਡੀਕਲ ਅਫ਼ਸਰ ਡਾ. ਅਮਨਦੀਪ ਕੰਬੋਜ, ਡਾ. ਹਰਮੀਤ ਸਿੰਘ, ਸੰਦੀਪ ਕੁਮਾਰ, ਬਲਾਕ ਐਜੂਕੇਟਰ ਤਿਰਲੋਕ ਸਿੰਘ, ਪ੍ਰਭਜੋਤ ਕੌਰ ਤੇ ਹੋਰ ਸਿਹਤ ਕਰਮੀ ਹਾਜ਼ਰ ਸਨ।

Read Previous

ਸਰਦੂਲਗੜ੍ਹ ਵਿਖੇ ਅੰਗਹੀਣਾਂ ਨੇ ਕਾਲੀਆਂ ਪੱਟੀਆਂ ਲਗਾ ਕੇ ਰੋਸ ਮੁਜ਼ਾਹਰਾ ਕੀਤਾ

Read Next

ਆਸ਼ਾ ਤੇ ਫੈਸਿਲੀਟੇਟਰਾਂ ਦੇ ਸਿਖਲਾਈ ਕੈਂਪ ਦੀ ਸ਼ੁਰੂਆਤ

Leave a Reply

Your email address will not be published. Required fields are marked *

Most Popular

error: Content is protected !!