ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ‘ਮਾਂ’ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ
ਸਰਦੂਲਗੜ੍ਹ-1 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵਨੀਤ ਕੌਰ ਦੀ ਅਗਵਾਈ ‘ਚ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸਤਨਪਾਨ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਡਾ. ਰਵਨੀਤ ਨੇ ਦੱਸਿਆ ਕਿ 1 ਅਗਸਤ ਤੋਂ 7 ਅਗਸਤ ਤੱਕ ਇਹ ਹਫਤਾ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਬੱਚੇ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ‘ਵਧਾਉਂਦਾ ਹੈ। ਬੱਚੇ ਦੇ ਜਨਮ ਤੋਂ 1 ਘੰਟੇ ਦੇ ਅੰਦਰ ਸਤਨਪਾਨ ਸ਼ੁਰੂ ਕਰਵਾਉਣਾ ਲਾਜ਼ਮੀ ਹੁੰਦਾ ਹੈ। ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਮਾਂ ਦਾ ਦੁੱਧ ਜ਼ਰੂਰ ਪਿਲਾਇਆ ਜਾਵੇ। ਪੂਰਕ ਖੁਰਾਕ ਦੇ ਨਾਲ ਬੱਚੇ ਨੂੰ 2 ਸਾਲ ਦੀ ਉਮਰ ਤੱਕ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਬਲਾਕ ਐਜੂਕੇਟਰ ਤਿਰਲੋਕ ਸਿੰਘ, ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ ਨੇ ਦੱਸਿਆ ਕਿ ਬੱਚਿਆਂ ਲੋੜੀਂਦੇ ਸਮੇਂ ਤੱਕ ਸਤਨਪਾਨ ਜਾਰੀ ਨਾ ਰੱਖਣ ਦੇ ਕਾਰਨ ਬੱਚੇ ਨਿਮੋਨਿਆ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਔਰਤਾਂ ਨੂੰ ਛਾਤੀ, ਬੱਚੇਦਾਨੀ ਦਾ ਕੈਂਸਰ, ਟਾਈਪ – 2 ਸ਼ੁਗਰ ਦੇ ਰੋਗ ਹੋ ਸਕਦੇ ਹਨ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਰੁਪਿੰਦਰ ਕੌਰ, ਜੀਵਨ ਸਿੰਘ ਸਹੋਤਾ, ਏ. ਐਨ. ਐਮ. ਹਰਜੀਤ ਕੌਰ, ਪ੍ਰਲਾਦ ਸਿੰਘ, ਰਜਨੀ ਰਾਣੀ, ਆਸ਼ਾ ਰਾਣੀ, ਵੀਰਪਾਲ ਕੌਰ, ਸੋਨਾ ਰਾਣੀ ਹਾਜ਼ਰ ਸਨ।