
ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਡੇਂਗੂ ‘ਤੇ ਵਾਰ ਸਬੰਧੀ ਮੁਹਿੰਮ ਤੇਜ਼
ਸਰਦੂਲਗੜ੍ਹ-12 ਜੁਲਾਈ 2025 (ਪ੍ਰਕਾਸ਼ ਸਿੰਘ ਜ਼ੈਲਦਾਰ)
ਡੇਂਗੂ ‘ਤੇ ਵਾਰ ਮੁਹਿੰਮ ਨੂੰ ਤੇਜ਼ ਕਰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਸਿਵਲ ਹਸਪਤਾਲ ਸਰਦੂਲਗੜ੍ਹ ਨੇ ਲਾਰਵੇ ਦੀ ਘਰ-ਘਰ ਜਾਂਚ ਕਰਨ ਲਈ ਸਿਹਤ ਮੁਲਜ਼ਾਮਾਂ ਦੀਆਂ ਟੀਮਾਂ ਨੂੰ ਰਵਾਨਾ ਕੀਤਾ। ਜਿਸ ਦੌਰਾਨ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਨਜ਼ਰ ਆਉਂਦੇ ਲਾਰਵੇ ਨੂੰ ਤੁਰੰਤ ਨਸ਼ਟ ਕੀਤਾ ਜਾਂਦਾ ਹੈ। ਜਿਸ ਘਰ ਵਿੱਚ ਡੇਂਗੂ ਦਾ ਮਰੀਜ਼ ਹੋਵੇ, ਉੱਥੇ ਤੇ ਆਲੇ ਦੁਆਲੇ ਦੇ ਘਰਾਂ ਵਿਚ ਸਪਰੇਅ ਕੀਤੀ ਜਾਂਦੀ ਹੈ। ਘਰਾਂ ਵਿਚ ਪਾਣੀ ਜਮ੍ਹਾਂ ਰੱਖਣ ਵਾਲੀਆਂ ਚੀਜ਼ਾਂ ਦੀ ਸਾਫ਼ ਸਾਫ਼ਈ ਰੱਖਣ ਦੀ ਹਦਾਇਤ ਕੀਤੀ ਜਾਂਦੀ ਹੈ। ਸਿਹਤ ਇੰਸਪੈਕਟਰ ਕਮ-ਬਲਾਕ ਐਜੂਕੇਟਰ ਨਿਰਮਲ ਸਿੰਘ ਕਣਕਵਾਲੀਆ, ਸਿਹਤ ਇੰਸਪੈਕਟਰ ਗੁਰਪਾਲ ਸਿੰਘ ਨੇ ਡੇਂਗੂ ਬੁਖਾਰ ਦੇ ਲੱਛਣ, ਮੁੱਢਲੇ ਉਪਾਅ ਤੇ ਬਚਾਅ ਸਬੰਧੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਨਿਰਮਲ ਕੌਰ, ਸਿਹਤ ਕਰਮਚਾਰੀ ਰਵਿੰਦਰ ਸਿੰਘ ਰਵੀ, ਜੀਵਨ ਸਿੰਘ ਸਹੋਤਾ, ਹਰਜੀਤ ਕੌਰ, ਰਜਨੀ ਰਾਣੀ ਤੇ ਹੋਰ ਸਿਹਤ ਕਰਮੀ ਹਾਜ਼ਰ ਸਨ।