ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਵਲੋਂ ਜਤਿਮਹਿੰਦਰ ਸਿੱਧੂ ਦੇ ਹੱਕ ‘ਚ ਜਨਤਕ ਇਕੱਠ
ਸਰਦੂਲਗੜ੍ਹ-27 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)
ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ‘ਚ ਕਮਿਊਨਿਸਟ ਪਾਰਟੀ ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਵਲੋਂ ਸਰਦੂਲਗੜ ਦੇ ਪਿੰਡ ਉੱਡਤ ਭਗਤ ਰਾਮ, ਗੇਹਲੇ, ਮੌਜੀਆ, ਦੂਲੋਵਾਲ, ਭੰਮੇ ਖੁਰਦ ਵਿਖੇ ਜਨਤਕ ਇਕੱਠ ਕੀਤੇ ਗਏ। ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਨੰਦਗੜ੍ਹ ਨੇ ਕਿਹਾ ਕਿ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਪਾਰਟੀ ਨੂੰ ਵੋਟ ਦੇਣਾ ਜ਼ਰੂਰੀ ਹੈ, ਇਸ ਲਈ ਉਨ੍ਹਾਂ ਦੀ ਪਾਰਟੀ ਜੀਤਮਹਿੰਦਰ ਸਿੰਘ ਸਿੱਧੂ ਦੀ ਡਟ ਕੇ ਹਮਾਇਤ ਕਰੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੈ ਸੰਘੀ ਢਾਂਚੇ ਨੂੰ ਵੱਢੀ ਢਾਹ ਲਗਾਈ ਹੈ। ਇਸ ਮੌਕੇ ਬਿਕਰਮ ਸਿੰਘ ਮੋਫ਼ਰ, ਲਿਬਰੇਸ਼ਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਘਰਾਂਗਣਾਂ, ਬਿੰਦਰ ਕੌਰ ਉੱਡਤ ਭਗਤ ਰਾਮ, ਦਰਸ਼ਨ ਸਿੰਘ ਦਾਨੇਵਾਲਾ, ਹਰਮੇਸ਼ ਸਿੰਘ ਭੰਮੇ ਖੁਰਦ, ਗੁਰਸੇਵਕ ਸਿੰਘ ਮਾਨ, ਰਾਜਦੀਪ ਸਿੰਘ ਗੇਹਲੇ, ਅੰਗਰੇਜ਼ ਸਿੰਘ ਘਰਾਂਗਣਾਂ, ਬੂਟਾ ਸਿੰਘ ਦੂਲੋਵਾਲ, ਬਿੱਲੂ ਸਿੰਘ ਮੌਜੀਆ ਹਾਜ਼ਰ ਸਨ।