ਸੀ.ਪੀ.ਆਈ. ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਸਰਦੂਲਗੜ੍ਹ-5 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)
ਸੀ.ਪੀ.ਆਈ. ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ‘ਤੇ ਕਾਮਰੇਡ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਦੇ ਕੌਮੀ ਕੌਂਸਲ ਮੈਂਬਰ ਕਾਮਰੇਡ ਹਰਦੇਵ ਸਿੰਘ ਅਰਸ਼ੀ, ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ, ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲੋਂ, ਜ਼ਿਲ੍ਹਾ ਸਕੱਤਰ ਕਾਮਰੇਡ ਮਲਕੀਤ ਮੰਦਰਾਂ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਸਮਾਉ, ਜ਼ਿਲ੍ਹਾ ਸਕੱਤਰ ਕਾਮਰੇਡ ਸੀਤਾ ਰਾਮ ਗੋਬਿੰਦਪੁਰਾ, ਗੁਰਪਿਆਰ ਸਿੰਘ ਫੱਤਾ, ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਨਰੇਸ਼ ਬੁਰਜਹਰੀ, ਕਰਨੈਲ ਸਿੰਘ ਭੀਖੀ, ਜ਼ਿਲ੍ਹਾ ਮੀਤ ਪ੍ਰਧਾਨ ਸਾਧੂ ਸਿੰਘ ਰਾਮਾਨੰਦੀ, ਵੇਦ ਪ੍ਰਕਾਸ਼ ਬੁਢਲਾਡਾ, ਰਤਨ ਭੋਲਾ, ਪੂਰਨ ਸਿੰਘ ਸਰਦੂਲਗੜ੍ਹ, ਉਸਾਰੀ ਮਜਦੂਰ ਯੂਨੀਅਨ ਦੇ ਲਾਭ ਸਿੰਘ ਭੰਮੇ, ਜੱਗਾ ਸਿੰਘ ਰਾਏਪੁਰ, ਗੁਰਤੇਜ ਸਿੰਘ ਭੂਪਾਲ, ਪੰਜਾਬ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਗਾਮੀਵਾਲਾ, ਚਰਨਜੀਤ ਕੌਰ ਮਾਨਸਾ, ਸਰਵ ਭਾਰਤ ਨੌਜਵਾਨ ਸਭਾ ਦੇ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਹੀਰੇਵਾਲਾ, ਹਰਪ੍ਰੀਤ ਸਿੰਘ ਮਾਨਸਾ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਪੁਸ਼ਪਿੰਦਰ ਕੌਰ ਚੌਹਾਨ, ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਏਟਕ ਦੇ ਜ਼ਿਲ੍ਹਾ ਪ੍ਰਧਾਨ ਕਾਲਾ ਖਾਂ ਭੰਮੇ, ਨਿਰਮਲ ਸਿੰਘ ਬੱਪੀਆਣਾ, ਬਾਬਾ ਵਿਸ਼ਵਕਰਮਾ ਪੇਂਟਰ ਯੂਨੀਅਨ ਏਟਕ ਦੇ ਜ਼ਿਲ੍ਹਾ ਪ੍ਰਧਾਨ ਜੀਤ ਰਾਮ ਗੋਬਿੰਦਗੜ੍ਹੀਆ, ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਏਟਕ ਦੇ ਬਲਤੇਜ ਸਿੰਘ ਮਾਨਸਾ, ਲਾਭ ਸਿੰਘ, ਕਿਰਨਪਾਲ ਸਿੰਘ ਖਾਲਸਾ ਨੇ ਵਿੱਛੜੇ ਆਗੂ ਦੀ ਮੌਤ ਨਾਲ ਕਮਿਉਨਿਸਟ ਤੇ ਕਿਸਾਨ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।