ਸੰਯੁਕਤ ਕਿਸਾਨ ਮੋਰਚੇ ਵੱਲੋ ਡਿਪਟੀ ਕਮਿਸਨਰ ਮਾਨਸਾ ਦੇ ਦਫ਼ਤਰ ਦਾ ਘਿਰਾਓ
ਸਰਦੂਲਗੜ੍ਹ-29 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਮੋਰਚੇ ਵਿਚ ਸ਼ਾਮਲ ਜਥੇਬੰਦੀਆ ਵਲੋਂ ਸੂਬਾਈ ਸੱਦੇ ‘ਤੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਬੋਘ ਸਿੰਘ ਮਾਨਸਾ, ਐਡਵੋਕੇਟ ਕੁਲਵਿੰਦਰ ਸਿੰਘ ਉੱਡਤ, ਕੁਲਵੰਤ ਸਿੰਘ ਕਿਸ਼ਨਗੜ੍ਹ, ਨਿਰਮਲ ਸਿੰਘ ਝੰਡੂਕੇ, ਪਰਮਜੀਤ ਸਿੰਘ ਗਾਗੋਵਾਲ, ਮਹਿੰਦਰ ਸਿੰਘ ਭੈਣੀ ਬਾਘਾ, ਗੁਰਨਾਮ ਸਿੰਘ ਭੀਖੀ, ਗੁਰਚਰਨ ਸਿੰਘ ਮੀਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਪੰਜਾਬ ਤੇ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ। ਕਿਸਾਨਾਂ, ਮਜ਼ਦੂਰਾਂ, ਆੜਤੀਆਂ ਨੂੰ ਅੱਖੋਂ ਪਰੋਖੇ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਦੀ ਪੂਰਤੀ ਕੀਤੀ ਜਾ ਰਹੀ ਹੈ।
ਆਗੂਆਂ ਨੇ ਮੰਗ ਕੀਤੀ ਕਿ ਝੋਨੇ ਦੀ ਲਿਫਟਿੰਗ ਤੇਜ਼ੀ ਨਾਲ ਕਰਵਾਈ ਜਾਵੇ। ਕਣਕ ਦੀ ਬਿਜਾਈ ਲਈ ਡੀ.ਏ.ਪੀ.ਦਾ ਪ੍ਰਬੰਧ ਕੀਤਾ ਜਾਵੇ। ਝੋਨੇ ਦੀ ਪਰਾਲ਼ੀ ਜਲਾਉਣ ‘ਤੇ ਲਗਾਈ ਰੋਕ ਹਟਾਈ ਜਾਵੇ। ਇਸ ਮੌਕੇ ਸਾਥੀ ਜੁਗਰਾਜ ਸਿੰਘ ਹੀਰਕੇ, ਮੱਖਣ ਸਿੰਘ ਭੈਣੀ ਬਾਘਾ, ਬਲਵਿੰਦਰ ਸਿੰਘ ਖਿਆਲਾ, ਅਵੀ ਸਿੰਘ, ਧੰਨਾ ਮੱਲ ਗੋਇਲ, ਜਸਵੀਰ ਕੌਰ ਨੱਤ ਹਾਜ਼ਰ ਸਨ।