(ਮਸਲਾ ਸੱਤਵੇਂ ਤਨਖਾਹ ਕਮਿਸ਼ਨ ਦੇ ਲਾਭ ਤੋਂ ਵਾਂਝੇ ਰੱਖਣ ਦਾ)
ਸਰਦੂਲਗੜ੍ਹ-10 ਨਵੰਬਰ(ਜ਼ੈਲਦਾਰ ਟੀ. ਵੀ.) ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਅਦਾਰਿਆਂ’ਚ ਸੇਵਾਵਾਂ ਦੇ ਰਹੇ ਠੇਕਾ ਭਰਤੀ ਅਧਿਆਪਕਾਂ ਨੇ ਯੂਨੀਵਰਸਿਟੀ’ਚ 9 ਨਵੰਬਰ ਤੋਂ ਦਿਨ-ਰਾਤ ਦਾ ਪੱਕਾ ਧਰਨਾ ਲਗਾ ਦਿੱਤਾ ਹੈ।ਕੰਟਰੈਕਟ ਟੀਚਰਜ਼ ਫਰੰਟ (ਪੰਜਾਬੀ ਯੂਨੀਵਰਸਿਟੀ) ਦੇ ਪ੍ਰਧਾਨ ਪ੍ਰੋ.ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਅਥਾਰਟੀ ਨੇ ਵਾਅਦਾ ਕਰਨ ਤੋਂ ਬਾਅਦ ਵੀ ਕੰਟਰੈਕਟ ਪ੍ਰੋਫੈਸਰਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੇ ਲਾਭ ਤੋਂ ਵਾਂਝੇ ਰੱਖਿਆ।ਜਦੋਂ ਵੀ ਉਹ ਯੂਨੀਵਰਸਿਟੀ ਅਧਿਕਾਰੀਆਂ ਨਾਲ ਇਸ ਮਸਲੇ ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦੀ ਇਸ ਮੰਗ ਨੂੰ ਅਣਗੌਲਿਆ ਕਰ ਦਿੱਤਾ ਜਾਂਦਾ ਹੈ।ਸੀ.ਟੀ.ਐਫ ਤੇ ਪੀ.ਯੂ.ਪੀ. ਦੇ ਪ੍ਰਧਾਨ ਰੁਪਿੰਦਰ ਸਿੰਘ ਤੇ ਪੁਕਟਾ ਦੇ ਜਨਰਲ ਸਕੱਤਰ ਦਲਬੀਰ ਸਿੰਘ ਨੇ ਕਿਹਾ ਕਿ ਹੁਣ ਇਕ ਪਾਸਾ ਹੋ ਕੇ ਰਹੇਗਾ ਜਦੋਂ ਤੱਕ ਮਸਲੇ ਦਾ ਕੋਈ ਹੱਲ ਨਹੀਂ ਹੁੰਦਾ ਉਸ ਸਮੇਂ ਤੱਕ ਸੰਘਰਸ਼ ਲਗਾਤਾਰ ਹੋਰ ਤਿੱਖਾ ਹੁੰਦਾ ਜਾਵੇਗਾ।