ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ ਹੋਈ

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ ਹੋਈ

ਜਨਤਾ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦਾ ਕੀਤਾ ਪ੍ਰਣ

ਸਰਦੂਲਗੜ੍ਹ-10 ਜਨਵਰੀ (ਜ਼ੈਲਦਾਰ ਟੀ.ਵੀ.) ਮਲਟੀਪਰਪਜ਼ ਹੈਲਥ ਇੰਪਲਾਈਜ਼ ਦੀ ਇਕੱਤਰਤਾ ਸਥਾਨਕ ਸਿਵਲ ਹਸਪਤਾਲ ਵਿਖੇ ਹੋਈ।ਜਿਸ ਦੌਰਾਨ ਸਿਹਤ ਮੁਲਾਜ਼ਮਾਂ ਨੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦਾ ਪ੍ਰਣ ਕੀਤਾ।ਇਸ ਤੋਂ ਬਾਅਦ ਲਟਕਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ।ਯੂਨੀਅਨ ਦੇ ਸਰਪ੍ਰਸਤ ਕੇਵਲ ਸਿੰਘ ਨੇ ਮਲਟੀਪਰਪਜ਼ ਕੇਡਰ ਦਾ ਨਾਮ ਬਦਲੀ ਕਰਵਾਉਣਾ,ਸਿਹਤ ਕਰਮਚਾਰੀਆਂ ਦੇ ਕੱਟੇ ਗਏ ਭੱਤੇ ਬਹਾਲ ਕਰਾਉਣ ਜਿਹੀਆ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਹਰ ਮੁਲਾਜ਼ਮ ਨੂੰ ਆਪਣੇ ਫਰਜ਼ਾਂ ਤੇ ਹੱਕਾਂ ਲਈ ਜਾਗਰੂਕ ਹੋਣਾ ਚਾਹੀਦਾ ਹੈ।ਸੀਨੀਅਰ ਮੈਡੀਕਲ ਅਫ਼ਸਰ ਡਾ.ਵੇਦ ਪ੍ਰਕਾਸ਼ ਸੰਧੂ ਨੇ ਯੂਨੀਅਨ ਦਾ ਸਾਲਾਨਾ ਕੈਲੰਡਰ ਜਾਰੀ ਕੀਤਾ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ,ਚਾਨਣਦੀਪ ਸਿੰਘ ਔਲਖ,ਬਲਾਕ ਐਜੂਕੇਟਰ ਤਿਰਲੋਕ ਸਿੰਘ,ਬਲਾਕ ਪ੍ਰਧਾਨ ਗੁਰਪਾਲ ਸਿੰਘ,ਨਿਰਮਲ ਸਿੰਘ ਕਣਕਵਾਲੀਆ,ਜਰਨੈਲ ਸਿੰਘ,ਬਾਲਕ੍ਰਿਸ਼ਨ,ਰਵਿੰਦਰ ਸਿੰਘ ਰਵੀ,ਰਜਿੰਦਰ ਸਿੰਘ,ਗੁਰਦੀਪ ਸਿੰਘ,ਕਰਮ ਸਿੰਘ,ਅੰਗਰੇਜ਼ ਸਿੰਘ,ਹਰਪ੍ਰੀਤ ਸਿੰਘ,ਜੀਵਨ ਸਿੰਘ,ਕੁਲਜੀਤ ਸਿੰਘ,ਗੁਰਤੇਜ ਸਿੰਘ,ਅਜੈਬ ਸਿੰਘ ਹਾਜ਼ਰ ਸਨ।

Read Previous

ਪੰਜਾਬ ਸਰਕਾਰ ਜਨਤਾ ਨੂੰ ਬੁਨਿਆਦੀ ਸਹੂਲਤਾਂ ਦੇਣ’ਚ ਅਸਫਲ-ਜਤਿੰਦਰ ਸੋਢੀ

Read Next

ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਪੰਜਾਬ ਦਾ ਓ.ਐਸ.ਡੀ. ਲਗਾਉਣ ਤੇ ਮਾਨਸਾ ਜ਼ਿਲ੍ਹੇ’ਚ ਖੁਸ਼ੀ ਦੀ ਲਹਿਰ

Leave a Reply

Your email address will not be published. Required fields are marked *

Most Popular

error: Content is protected !!