ਸੀ.ਪੀ.ਐਫ.ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਸਰਦੂਲਗੜ੍ਹ-19 ਜਨਵਰੀ (ਜ਼ੈਲਦਾਰ ਟੀ.ਵੀ.) ਸੀ.ਪੀ.ਐਫ.ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦੇ ਵਿਰੁੱਧ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਜਥੇਬੰਦੀ ਦੇ ਸੁਬਾਈ ਅਗੂ ਪ੍ਰਭਜੋਤ ਸਿੰਘ ਤੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਨੇ ਕਿਹਾ ਪੰਜਾਬ ਸਰਕਾਰ ਨੇ ਮੀਟਿੰਗ ਦੌਰਾਨ 2 ਮਹੀਨੇ ਦੇ ਅੰਦਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਹਦਾਇਤਾਂ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਸਰਕਾਰੀ ਵਾਅਦਾ ਵਫ਼ਾ ਨਹੀਂ ਹੋਇਆ।ਜਿਸ ਕਰਕੇ ਉਪਰੋਕਤ ਸਕੀਮ ਅਧੀਨ ਆਉਂਦੇ 1 ਲੱਖ 70 ਹਜ਼ਾਰ ਮੁਲਾਜ਼ਮਾਂ’ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ।ਉਨ੍ਹਾਂ ਦੱਸਿਆ ਕਿ ਯੂਨੀਅਨ ਦੇ ਫੈਸਲੇ ਮੁਤਾਬਿਕ 26 ਜਨਵਰੀ 2023 ਤੋਂ ਸਰਕਾਰ ਨੂੰ ਉਸ ਦਾ ਵਾਅਦਾ ਯਾਦ ਕਰਾਉਣ ਲਈ ਟਵਿੱਟਰ ਮੁਹਿੰਮ ਚਲਾਈ ਜਾਵੇਗੀ।ਜਨਰਲ ਸਕੱਤਰ ਲਕਸ਼ਵੀਰ ਸਿੰਘ ਮੁਤਾਬਿਕ ਜੇਕਰ ਸਰਕਾਰ ਮੁਲਾਜ਼ਮਾਂ ਦੇ ਜੀ.ਪੀ.ਐਫ. ਖਾਤੇ ਨਹੀਂ ਖੋਲ੍ਹਦੀ ਤਾਂ 8 ਫਰਵਰੀ 2023 ਤੋਂ ਜ਼ਿਲ੍ਹਾ ਪੱਧਰ ਤੇ ਰੋਸ ਵੱਜੋਂ ਵਹੀਕਲ ਮਾਰਚਾਂ ਤੋਂ ਇਲਾਵਾ ਪੰਜਾਬ ਹਕੂਮਤ ਦੇ ਖਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।