ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣ ਬਾਘਾ ਨੇ ਕੀਤਾ ਸੰਬੋਧਨ
ਸਰਦੂਲਗੜ੍ਹ-21 ਜਨਵਰੀ (ਜ਼ੈਲਦਾਰ ਟੀ.ਵੀ.) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕੱਤਰਤਾ ਸਰਦੂਲੇਵਾਲਾ ਵਿਖੇ ਬਲਾਕ ਪ੍ਰਧਾਨ ਹਰਪਾਲ ਸਿੰਘ ਮੀਰਪੁਰ ਦੀ ਅਗਵਾਈ’ਚ ਹੋਈ।ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਜਨਵਰੀ 2023 ਨੂੰ ਜੀਂਦ ਵਿਖੇ ਹੋਣ ਵਾਲੀ ਮਹਾਂ ਪੰਚਾਇਤ’ਚ ਸ਼ਾਮਲ ਹੋਣ ਲਈ ਕਿਸਾਨਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ।ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਦਿੱਲੀ ਮੋਰਚੇ ਦੀਆਂ ਮੰਗਾਂ ਬਿਜਲੀ ਐਕਟ 2020 ਰੱਦ ਕਰਨਾ,ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ,ਕਿਸਾਨਾਂ ਖਿਲਾਫ ਦਰਜ ਪਰਚੇ ਰੱਦ ਕਰਨ ਤੋਂ ਇਲਾਵਾ ਲਖੀਮਪੁਰ ਖੀਰੀ ਕਾਂਡ ਨਾਲ ਸਬੰਧਿਤ ਮੰਤਰੀ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਜਿਹੀਆਂ ਮੰਗਾਂ ਨੂੰ ਪ੍ਰਵਾਨ ਕਰਨ ਉਪਰੰਤ ਲਾਗੂ ਨਹੀਂ ਕੀਤਾ।ਜ਼ਿਲ੍ਹਾ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਨੀਆਂ ਮੰਗਾਂ ਨੂੰ ਜਲਦੀ ਅਮਲੀ ਰੂਪ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਇਸ ਮੌਕੇ ਗੁਰਤੇਜ ਸਿੰਘ ਜਟਾਣਾ,ਜੀਤਾ ਸਿੰਘ ਫੱਤਾ,ਗੁਰਤੇਜ ਸਿੰਘ ਟਿੱਬੀ,ਤਰਲੋਚਨ ਸਿੰਘ,ਗੁਰਭਿੰਦਰ ਸਿੰਘ,ਸੁਖਦੇਵ ਸਿੰਘ,ਰਾਮਦਾਸ ਸੰਧੂ ਕਾਹਨੇਵਾਲਾ ਹਾਜ਼ਰ ਸਨ।