ਭਾਕਿਯੂ ਏਕਤਾ ਸਿੱਧੂਪੁਰ ਨੇ ਧਰਨਾ ਲਗਾਇਆ
ਸਰਦੂਲਗੜ੍ਹ- 31 ਜਨਵਰੀ (ਜ਼ੈਲਦਾਰ ਟੀ.ਵੀ.) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੁੂਪੁਰ ਵਲੋਂ ਬਲਵੀਰ ਸਿੰਘ ਝੰਡੂਕੇ (ਬਲਾਕ ਕਨਵੀਨਰ) ਦੀ ਅਗਵਾਈ’ਚ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਦੇ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ।ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਦੂਲਗੜ੍ਹ ਤੇ ਝੁਨੀਰ ਦੇ ਪਿੰਡਾਂ ਰਾਹੀਂ ਹੋ ਕੇ ਮਾਨਸਾ ਤੇ ਤਲਵੰਡੀ ਸਾਬੋ ਨੂੰ ਜਾਣ ਵਾਲੇ ਸਰਕਾਰੀ ਬੱਸਾਂ ਦੇ ਕਈ ਰੂਟ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਹਨ,ਦੇ ਕਾਰਨ ਸਬੰਧਿਤ ਪਿੰਡਾਂ ਦੇ ਲੋਕਾਂ ਨੂੰ ਬਹੁਤ ਖੱਜਲ ਖੁਆਰੀ ਝੱਲਣੀ ਪੈਂਦੀ ਹੈ।ਮਾਮਲਾ ਕਈ ਵਾਰ ਪ੍ਰਸ਼ਾਸਨ ਦੇ ਧਿਆਨ’ਚ ਲਿਆਂਦਾ ਗਿਆ ਪਰ ਕਿਸੇ ਨੇ ਗੱਲ ਨਹੀਂ ਸੁਣੀ।ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਲੰਪੀ ਸਕਿਨ ਦੀ ਬਿਮਾਰੀ ਨਾਲ ਮਰੇ ਪਸ਼ੂਆਂ ਦਾ ਮੁਆਵਜ਼ਾ ਅਜੇ ਤੱਕ ਨਹੀਂ ਦਿੱਤਾ।ਧਰਨਾਕਰੀਆਂ ਨੇ ਪੰਜਾਬ ਸਰਕਾਰ ਦੇ ਨਾਂਅ ਉਪ ਮੰਡਲ ਅਧਿਕਾਰੀ ਨੂੰ ਇਕ ਮੰਗ ਪੱਤਰ ਵੀ ਦਿੱਤਾ।ਕਿਸਾਨ ਆਗੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਤਾਂ 10 ਫਰਵਰੀ ਨੂੰ ਡਿਪਟੀ ਕਮਿਸ਼ਨਰ ਮਾਨਸਾ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਗੁਰਚਰਨ ਸਿੰਘ ਬਲਾਕ ਪ੍ਰਧਾਨ ਝੁਨੀਰ,ਮੱਖਣ ਸਿੰਘ,ਜਗਦੇਵ ਸਿੰਘ,ਰਣਜੀਤ ਸਿੰਘ,ਜਸਕਰਨ ਸਿੰਘ,ਅਜੈਬ ਸਿੰਘ,ਗੁਰਬਾਜ਼ ਸਿੰਘ,ਰਾਮ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।